ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਤਰਨ ਤਾਰਨ ਦੀ ਅਦਾਲਤ ‘ਚ ਪੇਸ਼ੀ ਭੁਗਤਣ ਆਇਆ ਕੈਦੀ ਫਰਾਰ

tarn tarn patti court

ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਜ਼ਿਲ੍ਹਾ ਤਰਨ ਤਾਰਨ ਦੀ ਪੱਟੀ ਅਦਾਲਤ ਵਿੱਚ ਪੇਸ਼ੀ ਭੁਗਤਣ ਆਇਆ ਕੈਦੀ ਪੁਲਿਸ ਦੀ ਮੌਜੂਦਗੀ ਵਿੱਚ ਫਰਾਰ ਹੋ ਗਿਆ। ਫਿਲਹਾਲ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਪੇਸ਼ੀ ਸਮੇਂ ਆਏ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ : ASI ਨੇ ਪਤਨੀ ਨੂੰ ਗੋਲੀ ਮਾਰ ਆਪ ਵੀ ਕੀਤੀ ਖੁਦਕੁਸ਼ੀ

ਹਾਸਲ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਨਿਵਾਸੀ ਸੁਰ ਸਿੰਘ ਥਾਣਾ ਭਿੱਖੀਵਿੰਡ ਲੜਕੀ ਨੂੰ ਅਗਵਾ ਕਰਨ ਦੇ ਕੇਸ ‘ਚ ਪਿਛਲੇ ਇੱਕ ਸਾਲ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਜਦੋਂ ਉਸ ਨੂੰ ਪੁਲਿਸ ਪਾਰਟੀ ਪੇਸ਼ੀ ਭੁਗਤਣ ਲਈ ਅਦਾਲਤ ਲਿਆਈ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

ਜ਼ਿਕਰਯੋਗ ਹੈ ਕਿ ਹਵਾਲਾਤੀ ਬਿਕਰਮਜੀਤ ਸਿੰਘ ਖਿਲਾਫ ਲੜਕੀ ਅਗਵਾ ਕਰਨ ਸਬੰਧੀ ਥਾਣਾ ਭਿੱਖੀਵਿੰਡ ਵਿੱਚ ਮੁਕੱਦਮਾ ਨੰਬਰ: 46, ਧਾਰਾ:363/366, ਮਿਤੀ: 29-3-18 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Source:AbpSanjha