ਚੋਣ ਪ੍ਰਬੰਧਾਂ ‘ਚ ਅਣਗਹਿਲੀ ਵਰਤਣ ਵਾਲੇ ਤਿੰਨ ਅਫ਼ਸਰਾਂ ‘ਤੇ ਕਮਿਸ਼ਨ ਦੀ ਡਿੱਗੀ ਗਾਜ

3 officers suspended

ਚੰਡੀਗੜ੍ਹ: ਪੰਚਾਇਤੀ ਚੋਣਾਂ ਵਿੱਚ ਆਪਣੀ ਡਿਊਟੀ ‘ਤੇ ਖਰੇ ਨਾ ਉੱਤਰਨ ਵਾਲੇ ਤਿੰਨ ਅਧਿਕਾਰੀਆਂ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੇ ਮੁਅੱਤਲ ਕਰ ਦਿੱਤਾ ਹੈ। ਤਿੰਨੇ ਅਧਿਕਾਰੀ ਪਟਿਆਲਾ, ਫ਼ਤਹਿਗੜ੍ਹ ਸਾਹਿਬ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਬਤੌਰ ਰੀਟਰਨਿੰਗ ਅਫ਼ਸਰ ਤਾਇਨਾਤ ਸਨ।

ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਬਠਿੰਡਾ ਦੇ ਬਲਾਕ ਗੋਨਿਆਣਾ-3 ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਰੀਟਰਨਿੰਗ ਅਫ਼ਸਰ ਵਜੋਂ ਤਾਇਨਾਤ ਚਰਨ ਦਾਸ ਨੇ ਚੋਣ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੌਣ ਕਲਾਂ ਦੇ ਹਾਈ ਸਕੂਲ ਦੇ ਪ੍ਰਿੰਸੀਪਲ ਵੱਲੋਂ ਬਤੌਰ ਰੀਟਰਨਿੰਗ ਅਫ਼ਸਰ ਚੋਣ ਸਮੱਗਰੀ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਮਗਰੋਂ ਉਨ੍ਹਾਂ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਆਈਟੀਆਈ ਦੇ ਸੁਪਡੈਂਟ ਸੁਖਵਿੰਦਰ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤੇ ਜਾਣ ‘ਤੇ ਸਸਪੈਂਡ ਕਰ ਦਿੱਤਾ ਗਿਆ ਹੈ। ਉਕਤ ਅਫ਼ਸਰਾਂ ਵਿਰੁੱਧ ਕਾਰਵਾਈ ਚੋਣ ਕਮਿਸ਼ਨ ਦੇ ਸਕੱਤਰ ਵੱਲੋਂ ਅਮਲ ਵਿੱਚ ਲਿਆਂਦੀ ਗਈ ਹੈ।

Source:AbpSanjha