Petrol Diesel Price Today News: ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਹੋਇਆ ਵਾਧਾ, ਦੇਖੋ ਅੱਜ ਦੀਆਂ ਕੀਮਤਾਂ

petrol-diesel-price-hike-today
Petrol Diesel Price Today News: ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਲਗਾਤਾਰ ਤੀਜੇ ਦਿਨ ਵਾਧਾ ਹੋਇਆ ਹੈ। ਉਥੇ ਹੀ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 17 ਪੈਸੇ ਦਾ ਵਾਧਾ ਕੀਤਾ ਹੈ। ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 80.90 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉਥੇ ਹੀ ਡੀਜ਼ਲ ਦੀ ਕੀਮਤ ਦਿੱਲੀ ਵਿਚ 73.56 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਾਹ ਸੰਬੰਧੀ ਪ੍ਰੇਸ਼ਾਨੀ ਆਉਣ ਤੇ ਕੀਤਾ AIIMS ਵਿੱਚ ਭਰਤੀਇਹ ਵੀ ਪੜ੍ਹੋ: Amit Shah Corona News:

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ ‘ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ ‘ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ ‘ਤੇ ਭੇਜ ਸਕਦੇ ਹਨ।

Punjabi New Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ