ਰਾਕੇਸ਼ ਟਿੱਕਾਇਤ ਨੇ ਕਿਸਾਨਾਂ ਅਤੇ ਭਾਜਪਾ ਵਰਕਰਾਂ ਵਿਚਾਲੇ ਟਕਰਾਅ ਬਾਰੇ ਵੱਡਾ ਬਿਆਨ ਦਿੱਤਾ

Rakesh-tikait-made-a-big-statement-on-the-clash-between-farmers-and-bjp-workers

ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਮੋਰਚੇ ਨੇੜੇ ਕਿਸਾਨਾਂ ਤੇ ਬੀਜੇਪੀ ਵਰਕਰਾਂ ਵਿਚਾਲੇ ਹੋਈ ਝੜਪ ਅਸਲ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਮੰਚ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸੀ

ਮੋਰਚੇ ਵੱਲੋਂ ਇਸ ਘਟਨਾਕ੍ਰਮ ਨੂੰ ਸ਼ਾਂਤਮਈ ਅੰਦੋਲਨ ਨੂੰ ਜਾਤੀ ਲੀਹਾਂ ਉਪਰ ਵੰਡਣ ਦੀ ਚਾਲ ਕਰਾਰ ਦਿੱਤਾ ਹੈ। ਮੋਰਚੇ ਨੇ ਕਿਹਾ ਹੈ ਕਿ ਬੀਜੇਪੀ ਦਾ ਇੱਕੋ-ਇੱਕ ਮਕਸਦ ਕਿਸੇ ਨਾ ਕਿਸੇ ਤਰੀਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਹੈ, ਪਰ ਕਿਸਾਨ ਇਸ ਚਾਲ ਦਾ ਜ਼ੋਰਦਾਰ ਵਿਰੋਧ ਕਰਨਗੇ। ਮੋਰਚੇ ਨੇ ਮੰਗ ਕੀਤੀ ਕਿ ਉਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਮੋਰਚੇ ਦੇ ਮੰਚ ਤੋਂ 50 ਮੀਟਰ ਦੀ ਦੂਰੀ ’ਤੇ ਬੀਜੇਪੀ ਆਗੂ ਦੇ ਸਵਾਗਤ ਦੀ ਇਜਾਜ਼ਤ ਦਿੱਤੀ।

ਸੱਤ ਮਹੀਨਿਆਂ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਕੋਲ ਆ ਕੇ ਭਾਜਪਾ ਵਰਕਰਾਂ ਵੱਲੋਂ ਉਕਸਾਊ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਸੋਟੀਆਂ ਡਾਂਗਾਂ ਵੀ ਚੱਲੀਆਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਕਿਸਾਨਾਂ ਦੇ ਸੱਟਾਂ ਲੱਗਣ ਦਾ ਦਾਅਵਾ ਕੀਤਾ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ