Referendum 2020 News: Referendum 2020 ਨੂੰ ਲੈ ਕੇ ਕੈਪਟਨ ਨੇ ਸੁਖਬੀਰ ਬਾਦਲ ਤੇ ਉਠਾਏ ਵੱਡੇ ਸਵਾਲ

referendum-2020-news-captain-attack-on-sukhbir-badal

Referendum 2020 News: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਦੇ ‘ਰੈਫਰੈਂਡਮ-2020’ ਨੂੰ ਖੁੱਲ੍ਹੇ ਤੌਰ ’ਤੇ ਰੱਦ ਕਰ ਦੇਣ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਯੂਕੇ ਦੇ ਵੀ ਸ਼ਾਮਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਬਾਅਦ ਹੁਣ ਯੂਕੇ ਨੇ ਵੀ ਸਾਫ ਤੌਰ ’ਤੇ ਇਹ ਬਿਆਨ ਜਾਰੀ ਕੀਤਾ ਹੈ ਕਿ ਉਸ ਦਾ ਇਸ ਗੈਰ-ਅਧਿਕਾਰਤ ਰੈਫਰੈਂਡਮ ਨਾਲ ਕੋਈ ਵੀ ਸਬੰਧ ਨਹੀਂ ਹੈ ਤੇ ਉਹ ਪੰਜਾਬ ਨੂੰ ਭਾਰਤ ਦਾ ਹਿੱਸਾ ਸਮਝਦੇ ਹਨ।

ਇਹ ਵੀ ਪੜ੍ਹੋ: Moga Petrol Pump News: ਪੰਜਾਬ ਦੇ ਸਾਰੇ ਪੈਟਰੋਲ ਪੰਪਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਖੁੱਲ੍ਹਾ ਹੈ ਮੋਗੇ ਦਾ ਇਹ ਪੈਟਰੋਲ ਪੰਪ

ਯੂਕੇ ਦੇ ਬਿਆਨ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਹੈਰਾਨੀ ਜ਼ਾਹਰ ਕੀਤੀ ਕਿ ਕਿਉਂ ਸੁਖਬੀਰ ਨੇ ਪਾਕਿਸਤਾਨ ਦੀ ਹਮਾਇਤ ਹਾਸਲ ਸਿੱਖਸ ਫਾਰ ਜਸਟਿਸ ਤੇ ਭਾਰਤ ਤੇ ਖਾਸ ਕਰਕੇ ਪੰਜਾਬ ਨੂੰ ਅਸਥਿਰ ਕਰਨ ਵਿੱਚ ਲੱਗੀਆਂ ਦਹਿਸ਼ਤਗਰਦੀ ਤੇ ਗਰਮਖਿਆਲੀ ਜਥੇਬੰਦੀਆਂ ਵੱਲੋਂ ਦਰਪੇਸ਼ ਖਤਰੇ ਤੋਂ ਅੱਖਾਂ ਮੀਚੀਆਂ ਹੋਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਯੂਏਪੀਏ ਤਹਿਤ ਕੀਤੀਆਂ ਗਈਆਂ ਗ੍ਰਿਫਤਾਰੀਆਂ ਦਾ ਤਾਂ ਵਿਰੋਧ ਕਰ ਰਹੇ ਹਨ ਪਰ ਸੂਬਾ ਸਰਕਾਰ ਵੱਲੋਂ ਇਸ ਖਤਰੇ ਨਾਲ ਨਿਪਟਣ ਲਈ ਸਰਕਾਰ ਵੱਲੋਂ ਅਪਣਾਈ ਜਾ ਰਹੀ ਰਣਨੀਤੀ ਖ਼ਿਲਾਫ ਜਾ ਰਹੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੂੰ ਆਪਣੇ ਵੱਲੋਂ ਪਹਿਲਾਂ ਕੀਤੀ ਗਈ ਪੇਸ਼ਕਸ਼ ਯਾਦ ਕਰਵਾਈ ਜਿਸ ਤਹਿਤ ਯੂਏਪੀਏ ਦੀ ਦੁਰਵਰਤੋਂ ਤੇ ਇਸ ਤਹਿਤ ਹੋਈ ਕਿਸੇ ਵੀ ਗਲਤ ਗ੍ਰਿਫ਼ਤਾਰੀ ਸਬੰਧੀ ਨਜ਼ਰਸਾਨੀ ਕਰਨ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਅਜਿਹੇ ਮਾਮਲਿਆਂ ਦੀ ਸੂਚੀ ਕਿਉਂ ਨਹੀਂ ਭੇਜਦੇ।

Punjab News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।