ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਪੰਜਾਬ ਤੋਂ ਰਵਾਨਾ

1303-pilgrims-leave-for-shri-kartarpur-sahib

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਪੰਜਾਬ ਤੋਂ ਅੱਜ 1303 ਸ਼ਰਧਾਲੂਆਂ ਦਾ ਜੱਥਾ ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਪਾਕਿਸਤਾਨ ਦੇ ਲਈ ਰਵਾਨਾ ਕੀਤਾ ਗਿਆ ਹੈ। ਇਸ ਜਥੇ ਦੀ ਅਗਵਾਈ ਦੇ ਲਈ ਕੁਲਬੀਰ ਸਿੰਘ ਬੂਹ ਨੂੰ ਲੀਡਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਏ ਇਸ ਜੱਥੇ ‘ਚ ਪੰਜ ਪਿਆਰੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਵੀ ਜਾ ਰਹੇ ਹਨ।

ਜ਼ਰੂਰ ਪੜ੍ਹੋ: ਪੰਜਾਬ ਦੇ ਜ਼ਿਲ੍ਹੇ ਬਰਨਾਲੇ ਦੇ ਵਿੱਚ ਸਭ ਤੋਂ ਪਹਿਲਾ ਅਫੀਮ ਦੀ ਖੇਤੀ ਸ਼ੁਰੂ, ਵੀਡੀਓ ਵਾਇਰਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ੋਮਣੀ ਕਮੇਟੀ ਵੱਲੋਂ ਇਸ ਜੱਥੇ ਦੇ ਨਾਲ ਅੰਮ੍ਰਿਤ ਸੰਚਾਰ ਲਈ ਪੰਜ ਪਿਆਰੇ ਅਤੇ ਗ੍ਰੰਥੀ ਸਿੰਘ ਵੀ ਜਾ ਰਹੇ ਹਨ, ਜੋ ਕਿ ਇਹ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਪੰਜਾਂ ਸਾਹਿਬ ਆਦਿ ਵੱਖ ਵੱਖ ਸਾਰੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ ਅਤੇ ਜੱਥੇ ਨੂੰ ਕਰਵਾਉਣਗੇ।

1303-pilgrims-leave-for-shri-kartarpur-sahib

ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਗਮ ਮੌਕੇ ਵੀ ਇਸ ਜੱਥੇ ਦੇ ਸ਼ਰਧਾਲੂ ਉੱਥੇ ਮੌਜੂਦ ਰਹਿਣਗੇ ਅਤੇ ਜਨਮ ਸ਼ਤਾਬਦੀ ਤੋਂ ਬਾਅਦ ਇਹ ਜੱਥਾ ਵਾਪਸ ਪਰਤੇਗਾ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਇਆ ਜੱਥਾ ਪਹਿਲਾਂ ਰੇਲ ਗੱਡੀ ਰਾਹੀਂ ਪਾਕਿਸਤਾਨ ਜਾਣਾ ਸੀ ਪਰ ਇਸ ਦੀ ਮਨਜ਼ੂਰੀ ਨਾ ਹੋਣ ਕਰਕੇ ਹੁਣ ਇਹ ਜੱਥਾ ਸੜਕੀ ਰਸਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ‘ਚ ਦਾਖਲ ਹੋਵੇਗਾ।