Corona in Ludhiana: ਲੁਧਿਆਣਾ ਵਿੱਚ Corona ਨੇ ਫੜ੍ਹੀ ਰਫ਼ਤਾਰ, 2 ਨਵੇਂ ਪੋਜ਼ੀਟਿਵ ਮਾਮਲੇ ਆਏ ਸਾਹਮਣੇ

Corona in Ludhiana: ਡੇਹਲੋ ਬਲਾਕ ਦੇ ਖਾਨਪੁਰ ਪਿੰਡ ਨਿਵਾਸੀ ਪਤੀ-ਪਤਨੀ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਆਈ ਹੈ, ਦੋਵੇਂ ਪਤੀ-ਪਤਨੀ ਹਾਲ ਹੀ ‘ਚ ਪੱਛਮੀ ਬੰਗਾਲ ਤੋਂ ਵਾਪਸ ਪਰਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ 123 ਸੈਂਪਲ ਜੀ. ਐਮ. ਸੀ. ਪਟਿਆਲਾ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ‘ਚੋਂ 121 ਨੈਗੇਟਿਵ ਅਤੇ 2 ਪਾਜ਼ੇਟਿਵ ਆਏ ਹਨ। ਦੋਵਾਂ ਨੂੰ ਮੈਰੀਟੋਰੀਅਸ ਸਕੂਲ ‘ਚ ਬਣੇ ਆਈਸੋਲੇਸ਼ਨ ਸੈਂਟਰ ‘ਚ ਭਰਤੀ ਕਰਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Corona in Ludhiana: ਲੁਧਿਆਣਾ ਵਾਸੀਆਂ ਲਈ ਖੁਸ਼ੀ ਦੀ ਖ਼ਬਰ, 48 ਘੰਟਿਆਂ ਵਿੱਚ ਇੱਕ ਵੀ ਪੋਜ਼ੀਟਿਵ ਕੇਸ ਨਹੀਂ ਆਇਆ

ਡਾਕਟਰ ਬੱਗਾ ਮੁਤਾਬਕ ਹੁਣ ਤਕ 6023 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁਕੇ ਹਨ, ਜਿਸ ‘ਚ 5845 ਦੀ ਰਿਪੋਰਟ ਉਨ੍ਹਾਂ ਨੂੰ ਪ੍ਰਾਪਤ ਹੋਈ ਹੈ ਅਤੇ 5580 ਸੈਂਪਲ ਨੈਗੇਟਿਵ ਆਏ ਹਨ। ਹੁਣ ਤਕ ਜ਼ਿਲੇ ‘ਚ 179 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ 86 ਲੋਕਾਂ ਦੂਜੇ ਜ਼ਿਲ੍ਹਿਆਂ ਤੇ ਰਾਜਾਂ ਤੋਂ ਸ਼ਹਿਰ ਦੇ ਹਸਪਤਾਲਾਂ ‘ਚ ਦਾਖਲ ਹੋਏ ਅਤੇ ਉਨ੍ਹਾਂ ਕੋਰੋਨਾ ਦਾ ਸੰਕਰਮਣ ਪਾਇਆ ਗਿਆ, ਹੁਣ ਤਕ 12 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਚੁਕੀ ਹੈ, ਜਿਨ੍ਹਾਂ ‘ਚ 5 ਦੂਜੇ ਜ਼ਿਲ੍ਹਿਆਂ 5 ਦੂਜੇ ਜ਼ਿਲ੍ਹਿਆਂ ਰਾਜ ਦੇ ਰਹਿਣ ਵਾਲੇ ਸਨ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago