Lockdown in Punjab: Lockdown ਦੌਰਾਨ ਨਾਭਾ ਵਿੱਚ ਤੇਜ਼ ਹਥਿਆਰਾਂ ਨਾਲ 2 ਲੋਕਾਂ ਦਾ ਕੀਤਾ ਕ਼ਤਲ

2-people-killed-with-sharp-weapons-in-nabha-during-lockdown

Lockdown in Punjab: ਲਾਕਡਾਊਨ ਦੌਰਾਨ ਹਲਕਾ ਨਾਭਾ ਦੇ ਪਿੰਡ ਛੀਟਾਂਵਾਲਾ ਅਤੇ ਸਾਧੋਹੇੜੀ ਵਿਖੇ ਦੋ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਤਿਹਾਸਕ ਪਿੰਡ ਛੀਟਾਂਵਾਲਾ ਵਿਖੇ ਇੱਕ ਔਰਤ ਦਾ ਕਤਲ ਉਸ ਦੇ ਪਤੀ ਵਲੋਂ ਤੇਜ਼ਧਾਰ ਹਥਿਆਰ ਨਾਲ ਕਰ ਦਿੱਤਾ ਗਿਆ, ਜਦੋਂ ਕਿ ਪਿੰਡ ਸਾਧੋਹੇੜੀ ਵਿਖੇ ਇਕ ਮੁਸਲਮਾਨ ਪਰਿਵਾਰ ਨਾਲ ਸਬੰਧਿਤ ਨੌਜਵਾਨ ਦਾ ਕਤਲ ਗੋਲੀ ਮਾਰ ਕੇ ਕਰ ਦਿੱਤਾ ਗਿਆ।

ਇਸ ਸਬੰਧੀ ਡੀ.ਐੱਸ. ਪੀ. ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਸਿਵਲ ਹਸਪਤਾਲ ਪੋਸਟਮਾਰਟਮ ਲਈ ਲਿਆਂਦੀਆਂ ਗਈਆਂ ਹਨ ਅਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਦੋਵਾਂ ਕਤਲਾਂ ਸਬੰਧੀ ਪੁਲਸ ਵੱਲੋਂ ਪੜਤਾਲ ਕਰਨ ਉਪਰੰਤ ਤਿੰਨ 302 ਦਾ ਮਾਮਲਾ ਦਰਜ ਕੀਤਾ ਗਿਆ ਅਤੇ ਗ੍ਰਿਫ਼ਤਾਰੀਆਂ ਕਰਨ ਲਈ ਕਾਰਵਾਈ ਤੇਜ਼ ਕੀਤੀ ਗਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।