News

ਰੋਪੜ : ਵਿਸਾਖੀ ਦੇ ਮੌਕੇ ਤੇ ਗੁਰਦੁਆਰੇ ਜਾ ਰਹੇ ਦੋ ਭਰਾਵਾਂ ਦੀ ਸੜਕ ਹਾਦਸੇ ‘ਚ ਮੌਤ

ਰੋਪੜ : ਬਲਾਚੌਰ ਮਾਰਗ ‘ਤੇ ਮੈਕਸ ਇੰਡੀਆ ਕੰਪਨੀ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਦੋਵੇਂ ਨੌਜਵਾਨ ਆਪਸ ਵਿੱਚ ਚਚੇਰੇ ਭਰਾ ਲੱਗਦੇ ਸਨ ਤੇ ਨੇੜਲੇ ਪਿੰਡ ਪਨਿਆਲੀ ਦੇ ਰਹਿਣ ਵਾਲੇ ਸਨ। ਇਹ ਆਪਣੇ ਪਿੰਡ ਤੋਂ ਗੁਰਦੁਆਰਾ ਟਿੱਬੀ ਸਾਹਿਬ ਮੱਥਾ ਟੇਕਣ ਜਾ ਰਹੇ ਸੀ।

ਜਾਣਕਾਰੀ ਮੁਤਾਬਕ ਨੌਜਵਾਨਾਂ ਦੇ ਮੋਟਰਸਾਈਕਲ ਦੀ ਇੱਕ ਟੈਂਪੂ ਟਰੈਵਲਰ ਨਾਲ ਟੱਕਰ ਹੋ ਗਈ ਸੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਇੱਕ ਦੀ ਉਮਰ 17 ਤੇ ਦੂਜੇ ਦੀ 18 ਸਾਲ ਸੀ। ਦੋਵਾਂ ਦੀ ਪਛਾਣ ਹਰਮਨ ਸਿੰਘ ਤੇ ਜਸਕਰਨ ਸਿੰਘ ਵਜੋਂ ਹੋਈ ਹੈ। ਹਰਮਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਵਾਰਸ ਸੀ।

ਇਹ ਵੀ ਪੜ੍ਹੋ : ਖੰਨਾ : ਨਸ਼ੇ ਦੇ ਓਵਰਡੋਜ਼ ਕਰਕੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਹਾਦਸੇ ਤੋਂ ਬਾਅਦ ਟੈਂਪੂ ਟਰੈਵਲਰ ਮੌਕੇ ‘ਤੋਂ ਫਰਾਰ ਹੋ ਗਿਆ। ਜਾਣਕਾਰੀ ਮੁਾਤਬਕ ਉਹ ਮੁਹਾਲੀ ਤੋਂ ਸਵਾਰੀਆਂ ਲੈ ਕੇ ਗੜਸ਼ੰਕਰ ਜਾ ਰਿਹਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago