ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ, ਹਾਈ ਅਲਰਟ ਜਾਰੀ

20-people-death-due-to-lighting-in-pakistan

ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਅਸਮਾਨੀ ਬਿਜਲੀ ਡਿੱਗਣ ਦੇ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਸਮਾਨੀ ਬਿਜਲੀ ਡਿੱਗਣ ਦੇ ਨਾਲ ਸੈਂਕੜੇ ਜਾਨਵਰਾਂ ਦੀ ਵੀ ਮੌਤ ਹੋਈ ਹੈ। ਅਸਮਾਨੀ ਬਿਜਲੀ ਅਤੇ ਤੇਜ਼ ਮੀਂਹ ਦੇ ਨਾਲ ਦਿਹਾਤੀ ਇਲਾਕਿਆਂ ਦੇ ਵਿੱਚ ਅਗਲੇ 24 ਘੰਟੇ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜ਼ਰੂਰ ਪੜ੍ਹੋ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਤੇਜ ਮੀਂਹ ਪੈਣ ਕਾਰਨ ਅਤੇ ਅਸਮਾਨੀ ਬਿਜਲੀ ਡਿੱਗਣ ਦੇ ਨਾਲ ਹਾਲੇ ਤਕ ਸੈਂਕੜੇ ਲੋਕ ਲਾਪਤਾ ਹੋ ਚੁੱਕੇ ਹਨ। ਮੌਸਮ ਵਿਭਾਗ ਦੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਦੇ ਸਿੰਧ ਇਲਾਕੇ ਦੇ ਵਿੱਚ ਤੇਜ਼ ਮੀਂਹ ਕਾਰਨ ਹੇਠਲੇ ਇਲਾਕਿਆਂ ਵਿਚ ਅਜੇ ਹੋਰ ਮੀਂਹ ਪੈ ਸਕਦਾ ਹੈ, ਜਿਸ ਨਾਲ ਹਾਲਾਤ ਵਿਗੜ ਸਕਦੇ ਹਨ। ਦੱਸ ਦੇਈਏ ਕਿ ਪਾਕਿਸਤਾਨ ਦੇ ਕਈ ਜ਼ਿਲਿਆਂ ਵਿਚ ਪਿਛਲੇ 48 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ।