Corona in Patiala: ਪਟਿਆਲਾ ਵਿੱਚ Corona ਮਰੀਜ਼ਾਂ ਦੀ ਗਿਣਤੀ ਹੋਈ 111, 3 ਨਵੇਂ ਪੋਜ਼ੀਟਿਵ ਮਾਮਲੇ ਆਏ ਸਾਹਮਣੇ

ਇਹ ਵੀ ਪੜ੍ਹੋ: Corona in Patiala: ਪਟਿਆਲਾ ਵਾਸੀਆਂ ਲਈ ਰਾਹਤ ਦੀ ਖ਼ਬਰ. 157 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
Corona in Patiala: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲੇ ‘ਚ ਅੱਜ ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ।ਸਿਵਲ ਸਰਜਨ ਦਫ਼ਤਰ ਵਲੋਂ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕੋਰੋਨਾ ਜਾਂਚ ਲਈ ਲਏ ਗਏ ਸੈਂਪਲਾ ‘ਚੋਂ ਪ੍ਰਾਪਤ ਹੋਈ ਰਿਪੋਰਟ ‘ਚ 3 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇੰਨ੍ਹਾਂ ‘ਚੋਂ ਮੁੰਬਈ ਤੋਂ ਇਕੱਠੇ ਪਰਤੇ 4 ਵਿਅਕਤੀਆਂ ‘ਚੋਂ ਰਾਜਪੁਰਾ ਨਾਲ ਸਬੰਧਿਤ ਤੀਜੇ ਵਿਅਕਤੀ ਦੀ ਵੀ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ: Corona in Patiala: ਪਟਿਆਲਾ ਵਾਸੀਆਂ ਲਈ ਰਾਹਤ ਦੀ ਖ਼ਬਰ. 157 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

ਦੂਜਾ ਕੇਸ ਉੱਤਰ ਪ੍ਰਦੇਸ਼ ਤੋਂ ਕੰਬਾਇਨ ਦੇ ਨਾਲ ਮੁੜਿਆ ਖੇਤੀ ਕਾਮਾ ਵੀ ਬਿਨਾਂ ਲੱਛਣ ਦੇ ਟੈਸਟ ਰਿਪੋਰਟ ‘ਚ ਪਾਜ਼ੇਟਿਵ ਪਾਇਆ ਗਿਆ ‘ਤੇ ਇਸ ਦੇ ਨਾਲ ਹੀ ਇੱਕ ਆਸ਼ਾ ਵਰਕਰ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ । ਤਿੰਨੇ ਮਰੀਜ਼ ਆਈਸੋਲੇਸ਼ਨ ਫੈਸਿਲਿਟੀ ‘ਚ ਸ਼ਿਫਟ ਕੀਤੇ ਗਏ ਹਨ। ਇੰਨ੍ਹਾਂ ਦੀ ਪੁਸ਼ਟੀ ਸਿਵਲ ਸਰਜਨ ਦਫ਼ਤਰ ਵਲੋਂ ਕੀਤੀ ਗਈ । ਦੱਸ ਦਈਏ ਕਿ 3 ਨਵੇਂ ਕੇਸਾਂ ਦੇ ਨਾਲ ਪਟਿਆਲਾ ‘ਚ ਹੁਣ ਤੱਕ ਕੋਰੋਨਾ ਦੇ 111 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਕੋਵਿਡ-19 ਕਾਰਨ 2 ਲੌਕਾ ਦੀ ਮੌਤ ਵੀ ਹੋ ਚੁੱਕੀ ਹੈ, ਜੇਕਰ ਰਾਹਤ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਹੁਣ 98 ਲੋਕਾਂ ਨੂੰ ਘਰ ਭੇਜਿਆ ਜਾ ਚੁੱਕਿਆ ਹੈ।

Patiala ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ