Corona in Jalandhar: ਨਹੀਂ ਰੁਕ ਰਿਹਾ ਜਲੰਧਰ ਵਿੱਚ Corona ਦਾ ਕਹਿਰ, 211 ਵਿੱਚੋਂ 3 ਵਿਅਕਤੀਆਂ ਦੀ ਰਿਪੋਰਟ ਆਈ ਪੋਜ਼ੀਟਿਵ

3-more-corona-positive-cases-in-jalandhar

Corona in Jalandhar: ਹੁਣ ਤੱਕ ਲੱਖਾਂ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਪ੍ਰਕੋਪ ਅਜੇ ਥੰਮਦਾ ਨਜ਼ਰ ਨਹੀਂ ਆ ਰਿਹਾ। ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਕੋਰੋਨਾ ਵਾਇਰਸ ਦੇ ਜਿਨ੍ਹਾਂ ਪਾਜ਼ੇਟਿਵ ਰੋਗੀਆਂ ਦੀ ਰਿਪੋਰਟ ਪ੍ਰਾਪਤ ਹੋਈ ਉਨ੍ਹਾਂ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮੁਨੀਫ ਉਰਫ ਬੌਬੀ ਸਹਿਗਲ, ਉਸ ਦਾ ਭਰਾ ਮਨੀਸ਼ ਸਹਿਗਲ ਅਤੇ ਇਕ ਹੋਰ ਵਿਅਕਤੀ ਸੁਰਜੀਤ ਕੁਮਾਰ ਸ਼ਾਮਲ ਹੈ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਦੇ ਸਿਵਲ ਹਸਪਤਾਲ ਦੇ ਵਿੱਚ ਅੱਜ ਤੋਂ ਸ਼ੁਰੂ ਹੋਵੇਗਾ Corona ਟੈਸਟ

ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾਕਟਰ ਟੀ. ਪੀ. ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੁੱਧਵਾਰ ਦੇਰ ਰਾਤ 211 ਲੋਕਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ‘ਚੋਂ 208 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3 ਦੀ ਰਿਪੋਰਟ ਪਾਜ਼ੇਟਿਵ ਆਈ। ਉਨ੍ਹਾਂ ਦੱਸਿਆ ਕਿ ਜ਼ਿਲੇ ‘ਚ ਹੁਣ ਤੱਕ ਕੋਰੋਨਾ ਦੇ 241 ਪਾਜ਼ੇਟਿਵ ਕੇਸ ਪ੍ਰਾਪਤ ਹੋਏ ਹਨ, ਜਿਨ੍ਹਾਂ ‘ਚੋਂ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 200 ਦੇ ਕਰੀਬ ਵਿਅਕਤੀ ਮਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ