Corona in Sangrur: ਸੰਗਰੂਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 3 ਨਵੇਂ ਪੋਜ਼ੀਟਿਵ ਕੇਸ ਆਏ ਸਾਹਮਣੇ

3-new-corona-positive-case-in-sangrur
ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਮਰੀਜਾਂ ਦੀ ਗਿਣਤੀ ‘ਚ ਤਿੰਨ ਦਿਨਾਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ।ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰਾਜ ਕੁਮਾਰ ਨੇ ਦੱਸਿਆ ਕਿ 213 ਜਾਣਿਆ ਦੇ ਸੈਂਪਲ ਭੇਜੇ ਗਏ ਸਨ ਜਿਨ੍ਹਾਂ ‘ਚੋਂ 110 ਜਾਣਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3 ਜਾਣੇ ਪਾਜ਼ੇਟਿਵ ਪਾਏ ਗਏ ਹਨ।ਉਨ੍ਹਾਂ ਦੱਸਿਆ ਕਿ ਜਸਪ੍ਰੀਤ ਕੌਰ ਪੁੱਤਰੀ ਆਸਾ ਪਾਜ਼ੇਟਿਵ ,ਨਿਹਾਰਕਾ ਜੋ ਕਿ ਆਸ਼ਾ ਦੇ ਸੰਪਰਕ ‘ਚ ਆਈ ਸੀ ਪਾਜ਼ੇਟਿਵ ਪਾਈ ਗਈ ਹੈ ਅਤੇ ਮੁਹੰਮਦ ਜਬਰੀਨ ਜੋ ਕਿ ਬਾਹਰਲੇ ਸੂਬੇ ਤੋਂ ਆਇਆ ਸੀ ਪਾਜ਼ੇਟਿਵ ਪਾਇਆ ਗਿਆ ਹੈ ।ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਸੰਗਰੂਰ ਗਰੀਨ ਜ਼ੋਨ ‘ਚ ਆ ਗਿਆ ਸੀ ਪਰ ਹੁਣ ਤਿੰਨ ਦਿਨ ਤੋਂ ਕੋਰੋਨਾ ਦੇ ਕੇਸ ਆਉਣ ਕਾਰਨ ਕੁੱਲ ਗਿਣਤੀ 6 ਹੋ ਗਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।