Corona in Amritsar: ਅੰਮ੍ਰਿਤਸਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਰਿਪੋਰਟ

4-new-corona-case-in-amritsar

Corona in Amritsar: ਸੋਮਵਾਰ ਦਿਨ ਚੜ੍ਹਦੇ ਹੀ ਅੰਮ੍ਰਿਤਸਰ ਵਾਸੀਆਂ ਲਈ ਇਕ ਵਾਰ ਫਿਰ ਦਹਿਸ਼ਤ ਭਰੀ ਖਬਰ ਆਈ ਹੈ। ਕਮਿਊਨਿਟੀ ਤੋਂ ਸਾਹਮਣੇ ਆਏ ਰਾਣੀ ਬਾਗ ਦੇ ਬੈਕਰੀ ਮਾਲਕ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ 4 ਪਰਿਵਾਰਕ ਮੈਂਬਰ ਵੀ ਕੋਰੋਨਾ ਦੀ ਗ੍ਰਿਫਤ ਵਿਚ ਆ ਗਏ ਹਨ। 4 ਵਿਅਕਤੀਆਂ ਦੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਮਰੀਜ਼ਾਂ ਦੇ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਕੀਤੇ ਗਏ ਹਨ। ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ