Corona in Punjab: ਪੰਜਾਬ ਵਿੱਚ Corona ਦਾ ਕਹਿਰ, 4 ਗਰਭਪਤੀ ਔਰਤਾਂ ਦੀ ਰਿਪੋਰਟ ਆਈ ਪੋਜ਼ੀਟਿਵ

4-pregnant-women-corona-positive-in-punjab

Corona in Punjab: ਸਰਹੱਦੀ ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਦੇ ਸਿਵਲ ਹਸਪਤਾਲ ’ਚ 4 ਗਰਭਵਤੀ ਔਰਤਾਂ ਜੋ ਸਿਵਲ ਹਸਪਤਾਲ ’ਚ ਇਲਾਜ ਕਰਵਾਉਣ ਲਈ ਆਈਆਂ ਸਨ, ਦਾ ਹਸਪਤਾਲ ਸਟਾਫ ਵੱਲੋਂ ਇਲਾਜ ਕਰਨ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ, ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਇਸ ਸਬੰਧੀ ਐੱਸ. ਐੱਮ. ਓ. ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਸਿਵਲ ਹਸਪਤਾਲ ’ਚ ਚੈੱਕਅਪ ਲਈ ਆਈਆਂ ਗਰਭਵਤੀ ਔਰਤਾਂ ਕੋਰੋਨਾ ਪਾਜ਼ੇਟਿਵ ਪਾਈਆਂ ਗਈਆਂ ਹਨ।

ਇਹ ਵੀ ਪੜ੍ਹੋ: Corona in Punjab: ਪੰਜਾਬ ਦੇ ਕਿਸਾਨਾਂ ਤੇ Corona ਦਾ ਕਹਿਰ, ਝੋਨੇ ਦੀ ਖੇਤੀ ਵਿੱਚ ਆਇਆ ਵੱਡਾ ਬਦਲਾਅ

ਇਨ੍ਹਾਂ ਚਾਰਾਂ ਗਰਭਵਤੀ ਔਰਤਾਂ ’ਚੋਂ 2 ਦੀ ਡਲਿਵਰੀ ਹੋ ਚੁੱਕੀ ਹੈ ਅਤੇ ਇਨ੍ਹਾਂ ਚਾਰਾਂ ਨੂੰ ਸਿਵਲ ਹਸਪਤਾਲ ਦੀਆਂ ਆਈਸੋਲੇਸ਼ਨ ਵਾਰਡਾਂ ਵਿਚ ਕੁਆਰੰਟਾਈਨ ਕੀਤਾ ਗਿਆ ਹੈ। ਸਿਵਲ ਹਸਪਤਾਲ ’ਚ ਸਬੰਧਤ ਕੋਰੋਨਾ ਪਾਜ਼ੇਟਿਵ ਔਰਤਾਂ ਦੀ ਡਲਿਵਰੀ ਕਰਨ ਵਾਲੇ ਲੇਬਰ ਸਟਾਫ ਅਤੇ ਡਾਕਟਰੀ ਸਟਾਫ ਦੇ ਵੀ ਸੈਂਪਲ ਲੈਣ ਉਪਰੰਤ ਉਨ੍ਹਾਂ ਨੂੰ ਕੁਆਰੰਟਾਈਨ ਕੀਤਾ ਜਾਵੇਗਾ ਪਰ ਫਿਲਹਾਲ ਉਨ੍ਹਾਂ ਸਾਰਿਆਂ ਦੀ ਸੂਚੀ ਹਸਪਤਾਲ ਵੱਲੋਂ ਬਣਾਈ ਜਾ ਰਹੀ ਹੈ, ਜਿਨ੍ਹਾਂ ਦੇ ਸੰਪਰਕ ਵਿਚ ਉਕਤ ਔਰਤਾਂ ਆਈਆਂ ਸਨ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਸਿਵਲ ਹਸਪਤਾਲ ਦਾ ਆਪ੍ਰੇਸ਼ਨ ਥੀਏਟਰ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।