Corona in Amritsar: Corona ਕਾਰਨ ਅੰਮ੍ਰਿਤਸਰ ਵਿੱਚ ਮੋਹਾਲੀ ਵਾਲਾ ਹਾਲ, 6 ਹੋਰ ਮਾਮਲੇ ਆਏ ਸਾਹਮਣੇ

6-more-corona-positive-case-in-amritsar
Corona in Amritsar: ਪੰਜਾਬ ‘ਚ ਲਗਾਤਾਰ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ਅੰਮ੍ਰਿਤਸਰ ‘ਚ ਸਾਹਮਣੇ ਆਏ ਹਨ, ਜਿਥੇ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਮਾਈਕਰੋਬਾਇਓਲੋਜੀ ਲੈਬ ਟੀਮਾਂ ਵਲੋਂ 130 ਸੈਪਲਾਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ‘ਚ 6 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਥੇ ਦੱਸ ਦਈਏ ਕਿ ਅੰਮ੍ਰਿਤਸਰ ‘ਚ ਹੁਣ ਮਰੀਜ਼ਾਂ ਦਾ ਆਂਕੜਾ 361 ਹੋ ਚੁੱਕਾ ਹੈ, ਜਿਨ੍ਹਾਂ ‘ਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕਿਆ ਹੈ।

ਇਹ ਵੀ ਪੜ੍ਹੋ: Amritsar Lockdown Updates: 178 ਪਾਕਿਸਤਾਨੀ ਯਾਤਰੀ ਅਟਾਰੀ ਬਾਰਡਰ ਰਾਹੀਂ ਆਪਣੇ ਵਤਨ ਵਾਪਿਸ ਪਰਤੇ

ਬੁੱਧਵਾਰ ਕੋਰੋਨਾ ਬਲਾਸਟ ਹੁੰਦੇ ਹੀ 18 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ‘ਚ 12 ਪਹਿਲਾਂ ਤੋਂ ਪਾਜ਼ੇਟਿਵ ਚੱਲ ਰਹੇ ਮਰੀਜ਼ਾਂ ਦੇ ਸੰਪਰਕ ਵਾਲੇ ਹਨ, ਜਦਕਿ 2 ਵੱਖ-ਵੱਖ ਆਬਾਦੀਆਂ ਤੋਂ ਆਏ ਹਨ। ਇਨ੍ਹਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਇਸੇ ਤਰ੍ਹਾਂ ਨਾਲ 3 ਉਹ ਲੋਕ ਹਨ, ਜੋ ਸੋਮਵਾਰ ਨੂੰ ਫਲਾਈਟ ਦੇ ਜਰੀਏ ਵਿਦੇਸ਼ਾਂ ਤੋਂ ਆਏ ਸਨ। ਫਿਲਹਾਲ ਹੁਣ ਕੁਲ ਪਾਜ਼ੇਟਿਵ ਮਰੀਜ਼ 355 ਹੋ ਗਏ ਹਨ। ਇਨ੍ਹਾਂ ‘ਚੋਂ ਠੀਕ ਹੋ ਕੇ 301 ਘਰ ਜਾ ਚੁਕੇ ਹਨ, ਜਦਕਿ 48 ਹਸਪਤਾਲਾਂ ‘ਚ ਦਾਖਲ ਹਨ, 7 ਲੋਕਾਂ ਦੀ ਮੌਤ ਹੋ ਚੁਕੀ ਹੈ। ਦੱਸਣਯੋਗ ਹੈ ਕਿ ਪੰਜਾਬ ਭਰ ‘ਚ ਕੋਰੋਨਾ ਵਾਇਸ ਦੇ 2139 ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 1918 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ‘ਚ ਪਰਤ ਚੁੱਕੇ ਹਨ। ਡਾਕਟਰਾਂ ਵਲੋਂ ਘਰਾਂ ‘ਚ ਪਰਤ ਰਹੇ ਲੋਕਾਂ ਨੂੰ ਫਿਲਹਾਲ ਕੁਝ ਦਿਨ ਘਰ ‘ਚ ਹੀ ਕੁਆਰੰਟਾਈਨ ਰਹਿਣ ਲਈ ਆਖਿਆ ਜਾ ਰਿਹਾ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ