Corona in Patiala: ਪਟਿਆਲਾ ਵਾਸੀਆਂ ਲਈ ਮਾੜੀ ਖ਼ਬਰ, ਬੀਤੇ ਦਿਨ 7 ਨਵੇਂ ਮਾਮਲੇ ਆਏ ਸਾਹਮਣੇ


Corona in Patiala: ਕੋਰੋਨਾ ਮਹਾਂਮਾਰੀ ਤੋਂ ਹੁਣ ਭਾਵੇ ਬਥੇਰੇ ਲੋਕ ਲਾਪ੍ਰਵਾਹ ਹੋ ਗਏ ਹਨ ਪਰ ਅਜੇ ਵੀ ਇਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀ ਕੋਵਿਡ ਜਾਂਚ ਲਈ ਭੇਜੇ 296 ਸੈਂਪਲਾ ਦੀ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 287 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ 7 ਕੋਵਿਡ ਪਾਜ਼ੇਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ: Corona in Patiala: ਪਟਿਆਲਾ ਵਿੱਚ Corona ਮਰੀਜ਼ਾਂ ਦੀ ਗਿਣਤੀ ਹੋਈ 111, 3 ਨਵੇਂ ਪੋਜ਼ੀਟਿਵ ਮਾਮਲੇ ਆਏ ਸਾਹਮਣੇ

ਪਾਜ਼ੇਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆਂ ਕਿ ਰਾਜਪੁਰਾ ਦੇ ਗਰਗ ਕਲੋਨੀ ਦੀ ਰਹਿਣ ਵਾਲੀ 20 ਸਾਲਾਂ ਗਰਭਵਤੀ ਔਰਤ ਜੋ ਕਿ ਪਿੱਛਲੇ ਦਿਨੀ ਕੋਵਿਡ ਪਾਜ਼ੇਟਿਵ ਆਈ ਸੀ, ਦੇ ਬੀਤੇ ਦਿਨੀ ਉਸ ਦੇ ਸੰਪਰਕ ‘ਚ ਆਏ 6 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ‘ਚੋ 5 ਕੋਵਿਡ ਪਾਜ਼ੇਟਿਵ ਆਏ ਹਨ। ਜਿਨ੍ਹਾਂ ‘ਚ ਉਸਦਾ 24 ਸਾਲਾਂ ਪਤੀ, 2 ਸਾਲ ਦਾ ਪੁੱਤਰ, ਸੁੰਦਰ ਨਗਰ ਗਗਨ ਚੌਂਕ ‘ਚ ਰਹਿਣ ਵਾਲੇ ਉਸ ਦੇ ਰਿਸ਼ਤੇਦਾਰ 33 ਸਾਲਾਂ ਯੁਵਕ, 23 ਸਾਲਾਂ ਔਰਤ ਅਤੇ 1 ਸਾਲ ਦਾ ਲੜਕਾ ਵੀ ਸ਼ਾਮਲ ਹੈ।

ਡਾ. ਮਲਹੋਤਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਾਭਾ ਦੀ ਬੈਂਕ ਕਲੋਨੀ ਵਿਚ ਰਹਿਣ ਵਾਲੀ 58 ਸਾਲਾਂ ਔਰਤ ਜੋ ਕਿ ਬੀਤੇ ਦਿਨੀ ਦਿੱਲੀ ਤੋਂ ਵਾਪਸ ਆਈ ਸੀ, ਦਾ ਬਾਹਰੀ ਰਾਜ ਤੋਂ ਆਉਣ ਕਾਰਨ ਕੋਵਿਡ ਜਾਂਚ ਲਈ ਲਿਆ ਸੈਂਪਲ ਕੋਵਿਡ ਪਾਜ਼ੇਟਿਵ ਪਾਇਆ ਗਿਆ ਹੈ। ਉਨ੍ਹਾਂ ਦੱਸਿਆਂ ਕਿ ਪਟਿਆਲਾ ਸ਼ਹਿਰ ਦੇ ਫੈਕਟਰੀ ਏਰੀਆ ਦੀ ਰਹਿਣ ਵਾਲੀ 30 ਸਾਲਾਂ ਗਰਭਵਤੀ ਔਰਤ ਜੋ ਕਿ ਗਰਭ ਅਵਸਥਾ ਦੀ ਤਕਲੀਫ ਕਾਰਣ ਪਟਿਆਲਾ ਦੇ ਪ੍ਰਾਈਮ ਹਸਪਤਾਲ ‘ਚ ਦਾਖਲ ਹੋਈ ਸੀ ਦਾ ਵੀ ਕੋਵਿਡ ਜਾਂਚ ਲਈ ਲਿਆ ਸੈਂਪਲ ਕੋਵਿਡ ਪਾਜ਼ੇਟਿਵ ਆਇਆ ਹੈ।

ਇਹ ਵੀ ਪੜ੍ਹੋ: Corona in Patiala: ਪਟਿਆਲਾ ਵਾਸੀਆਂ ਲਈ ਰਾਹਤ ਦੀ ਖ਼ਬਰ. 157 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆਂ ਕਿ ਪਾਜ਼ੇਟਿਵ ਆਏ ਇਨ੍ਹਾਂ ਸਾਰੇ ਕੇਸਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦਾਖਲ ਕਰਵਾਇਆ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਰਾਹੀ ਪਾਜ਼ੇਟਿਵ ਕੇਸ ਦੇ ਘਰ ਅਤੇ ਆਲੇ ਦੁਆਲੇ ਦੇ ਘਰ ਵਿਚ ਸੋਡੀਅਮ ਹਾਈਪੋਕਲੋਰਾਈਡ ਦਾ ਸਪਰੇਅ ਕੀਤਾ ਜਾਵੇਗਾ ।ਉਨ੍ਹਾਂ ਦਸਿਆਂ ਕਿ ਪਾਜ਼ੇਟਿਵ ਆਏ ਇਨ੍ਹਾਂ ਸਾਰੇ ਕੇਸਾਂ ਦੇ ਨੇੜੇ ਦੇ ਸੰਪਰਕ ‘ਚ ਆਏ ਵਿਅਕਤੀਆਂ ਦੀ ਜਲਦ ਹੀ ਭਾਲ ਕਰਕੇ ਉਨ੍ਹਾਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ।

ਉਨ੍ਹਾਂ ਦੱਸਿਆਂ ਕਿ ਗਾਈਡਲਾਈਨਜ਼ ਅਨੁਸਾਰ ਵਿਦੇਸ਼ਾ ਤੋਂ ਆਏ ਯਾਤਰੀ ਜੋ ਕਿ ਜ਼ਿਲ੍ਹਾ ਪ੍ਰਸਾਸ਼ਣ ਦਵਾਰਾ ਬਣਾਏ ਹੋਟਲਾਂ / ਗੁਰੂਦੁਆਰਾ ਸਾਹਿਬ ਵਿਚ ਏਕਾਂਤਵਾਸ ਵਿਚ ਰਹਿ ਰਹੇ ਹਨ ਅਤੇ ਜਿਨ੍ਹਾਂ ਦੇ ਕੋਵਿਡ ਜਾਂਚ ਲਈ ਲਏ ਸੈਂਪਲ ਨੈਗੇਟਿਵ ਆਏ ਹਨ ਉਨ੍ਹਾਂ ਨੂੰ 7 ਦਿਨ ਸਰਕਾਰੀ ਏਕਾਂਤਵਾਸ ਵਿਚ ਰੱਖਣ ਤੋਂ ਬਾਦ ਆਪਣੇ ਘਰਾਂ ਵਿਚ ਭੇਜ ਕੇ ਅੱਗਲੇ ਸੱਤ ਦਿਨਾਂ ਲਈ ਘਰ ਵਿਚ ਹੀ ਏਕਾਂਤਵਾਸ ਵਿਚ ਰਹਿਣ ਲਈ ਕਿਹਾ ਜਾਵੇਗਾ।

ਇਹ ਵੀ ਪੜ੍ਹੋ: Patiala Police News: ਪਟਿਆਲਾ ਪੁਲਿਸ ਨੇ ਮਾਰਿਆ ਛਾਪਾ, ਵੱਡੀ ਮਾਤਰਾ ਵਿੱਚ ਕੀਤੀ ਕੱਚੀ ਸ਼ਰਾਬ ਬਰਾਮਦ

ਅੱਜ ਵੀ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਵਿਦੇਸ਼ਾ ਤੋਂ ਆਏ ਸਰਕਾਰੀ ਏਕਾਂਤਵਾਸ ਵਿਚ ਰਹਿ ਰਹੇ 50 ਯਾਤਰੀਆਂ ਦੇ ਗਾਈਡਲਾਈਨਜ਼ ਅਨੁਸਾਰ ਕੋਵਿਡ ਜਾਂਚ ਲਈ ਸੈਂਪਲ ਲਏ ਗਏ। ਜਿਨ੍ਹਾਂ ਦੀ ਰਿਪੋਰਟ ਕੱਲ ਨੂੰ ਆਵੇਗੀ। ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜ਼ਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 318 ਸੈਂਪਲ ਲਏ ਗਏ ਹਨ। ਜਿਨ੍ਹਾਂ ਦੀ ਰਿਪੋਰਟ ਕੱਲ ਨੂੰ ਆਵੇਗੀ। ਉਨ੍ਹਾਂ ਕਿਹਾ ਕਿ ਗਾਈਡਲਾਈਨਜ਼ ਅਨੁਸਾਰ ਜਿਆਦਾਤਰ ਸੈਂਪਲ ਬਾਹਰੀ ਰਾਜਾਂ/ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ / ਲੇਬਰ, ਫਲੂ ਲੱਛਣਾ ਵਾਲੇ ਸ਼ਕੀ ਮਰੀਜਾਂ ,ਪੁਲਸ ਮੁਲਾਜਮਾਂ, ਗਰਭਵਤੀ ਔਰਤਾਂ, ਸਿਹਤ ਵਿਭਾਗ ਦੇ ਫਰੰਟ ਲਾਈਨ ਵਰਕਰਾਂ ਦੇ ਲਏ ਜਾ ਰਹੇ ਹਨ ।

Patiala ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago