ਬਠਿੰਡਾ ‘ਚ ਪੁੱਤ ਵੱਲੋਂ ਮਾਂ ਦਾ ਕਤਲ , ਜ਼ਮੀਨ ਨੂੰ ਲੈ ਕੇ ਚੱਲ ਰਿਹਾ ਸੀ ਝਗੜਾ

A-son-killed-his-own-Mother-in-Bathinda

ਜ਼ਿਲ੍ਹੇ ਦੇ ਪਿੰਡ ਕਲਿਆਣ ਸੁੱਖਾ ਵਿੱਚ ਬੀਤੀ ਰਾਤ ਜ਼ਮੀਨ ਖਾਤਰ ਇਕ ਕਲਯੁਗੀ ਪੁੱਤਰ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ‘ਤੇ ਨਸ਼ੇੜੀ ਪੁੱਤ ਅਤੇ ਉਸਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੇ ਭਰਾ ਪਿਆਰਾ ਸਿੰਘ ਵਾਸੀ ਕੋਟੜਾ ਕੌੜਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਹ ਆਪਣੀ ਭੈਣ ਕੋਲ ਮਿਲਣ ਲਈ ਪਿੰਡ ਕਲਿਆਣ ਸੁੱਖਾ ਪੁੱਜਾ ਸੀ ਤਾਂ ਘਰ ਦਾ ਦਰਵਾਜ਼ਾ ਬੰਦ ਸੀ।

ਜਦੋਂ ਉਹ ਦਰਵਾਜ਼ਾ ਖੋਲ੍ਹ ਕੇ ਘਰ ਅੰਦਰ ਦਾਖਲ ਹੋਇਆ ਤਾਂ ਉਸ ਦੀ ਭੈਣ ਦੀ ਲਾਸ਼ ਮੰਜੇ ਉੱਪਰ ਪਈ ਸੀ ਜਦਕਿ ਉਸ ਦਾ ਭਾਣਜਾ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਜੀਤ ਕੌਰ ਘਰ ਨਹੀਂ ਸਨ। ਉਸ ਦੀ ਭੈਣ ਦੇ ਸਿਰ ਵਿੱਚ ਸੱਟ ਦਾ ਨਿਸ਼ਾਨ ਸੀ ,ਜਿਸ ਤੋਂ ਪਤਾ ਲਗਦਾ ਹੈ ਕਿ ਸੁਰਜੀਤ ਸਿੰਘ ਨੇ ਉਸਦੇ ਸਿਰ ਵਿੱਚ ਕੁਝ ਮਾਰ ਕੇ ਕਤਲ ਕੀਤਾ ਹੈ।

ਪਿਆਰਾ ਸਿੰਘ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਨਥਾਣਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਔਰਤ ਦਾ ਪੋਸਟਮਾਰਟਮ ਕਰਵਾਉਣ ਲਈ ਉਸ ਦੀ ਲਾਸ਼ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ। ਪੁਲਿਸ ਨੇ ਸੁਰਜੀਤ ਸਿੰਘ ਅਤੇ ਸੁਖਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ