ਅਕਾਲੀਆਂ ਅਤੇ ਆਪ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਰ ਦੇ ਖ਼ਿਲਾਫ਼ ਲਾਇਆ ਧਰਨਾ

aap and akali dal protested outside vidhan sabha against punjab govt

ਦੇਸ਼ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਤੇ ਬਹੁਤ ਵੱਡਾ ਵਿਵਾਦ ਖੜਾ ਹੋ ਜਾਂਦਾ ਹੈ। ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਧਾਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਖ਼ੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਆਪਣੇ-ਆਪਣੇ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ ਵੱਲੋਂ ਕਾਰਵਾਈ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਕਾਂਡ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੰਗ ਕੀਤੀ ਹੈ ਕਿ ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਸੁਪਰੀਮ ਕੋਰਟ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਸੀਬੀਆਈ ਵੱਲੋਂ ਜਾਰੀ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਤੇ ਇਹ ਇਲਜ਼ਾਮ ਲਗਾਇਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਨੂੰ ਲੈ ਕੇ ਕੈਪਟਨ ਸਰਕਾਰ ਦੀ ਨੀਅਤ ਬਿਲਕੁਲ ਵੀ ਸਾਫ ਨਹੀਂ ਹੈ।

ਇਹ ਵੀ ਪੜ੍ਹੋ: ਆਰਟੀਕਲ 370 ਨੂੰ ਲੈ ਕੇ ਅੱਜ ਲੋਕ ਸਭਾ ਵਿੱਚ ਵੀ ਹੋਵੇਗਾ ਵੱਡਾ ਧਮਾਕਾ

ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਦੇ ਮੁੱਦੇ ਤੇ ਆਵਾਜ਼ ਉਠਾਈ ਗਈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨਸ਼ਿਆਂ ਦੇ ਮੁੱਦੇ ਤੇ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ। ਪਾਰਟੀ ਦਾ ਕਹਿਣਾ ਹੈ ਕਿ ਸਰਕਾਰ ਨਸ਼ਿਆਂ ਨੂੰ ਨੱਥ ਪਾਉਣ ਵਿੱਚ ਪੂਰੀ ਤਰਾਂ ਨਾ-ਕਾਮਯਾਬ ਰਹੀ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਰਕਾਰ ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ।