ਜ਼ਿਮਨੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਪਿੱਛੇ

aap-in-byelection

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆ ਵਿੱਚ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਈਆਂ ਸਨ। ਜੋ ਕਿ ਪੂਰੇ ਸ਼ਾਂਤਮਈ ਢੰਗ ਦੇ ਨਾਲ ਪੂਰ ਚੜ੍ਹ ਗਈਆਂ ਸਨ। ਇਹਨਾਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਸ਼ਾਮ ਤੱਕ ਐਲਾਨ ਦਿੱਤੇ ਜਾਣਗੇ। ਜ਼ਿਮਨੀ ਚੋਣਾਂ ਅਧੀਨ ਪਈਆਂ ਵੋਟਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਇਹਨਾਂ ਚਾਰੋਂ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ।

ਜ਼ਰੂਰ ਪੜ੍ਹੋ: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਵੋਟਾਂ ਦੀ ਗਿਣਤੀ ਦੇ ਮੌਕੇ ਅਮਨ-ਸ਼ਾਂਤੀ ਬਣਾਏ ਰੱਖਣ ਲਈ ਚੋਣ ਕਮਿਸ਼ਨ ਵਲੋਂ ਗਿਣਤੀ ਕੇਂਦਰਾਂ ਦੁਆਲੇ ਪੂਰੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਦੇ ਲਈ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਹਲਕੇ ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਅੱਗੇ ਚੱਲ ਰਹੇ ਹਨ। ਪੰਜਾਬ ਦੇ ਵਿਧਾਨ ਸਭਾ ਹਲਕਿਆਂ ਦੇ ਵਿੱਚੋਂ ਸਭ ਤੋਂ ਸਰਗਰਮ ਸੀਟ ਦਾਖਾ ‘ਚ ਹੁਣ ਤੱਕ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ ਅੱਗੇ ਚੱਲ ਰਹੇ ਹਨ। ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ 1368 ਵੋਟਾਂ ਨਾਲ ਅੱਗੇ ਚੱਲ ਰਹੀ ਹੈ ਅਤੇ ਫਗਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ। ਪਰ ਪੰਜਾਬ ਦੇ ਇਨ੍ਹਾਂ ਚਾਰੇ ਵਿਧਾਨ ਸਭਾ ਹਲਕਿਆਂ ‘ਚੋਂ ਜ਼ਿਮਨੀ ਚੋਣਾਂ ਦੀ ਦੌੜ ‘ਚ ‘ਆਪ’ ਸਭ ਤੋਂ ਪਿੱਛੇ ਰਹੀ ਹੈ।