ਅਕਾਲੀ ਦਲ ਟਕਸਾਲੀ ਨੇ ਨਵਜੋਤ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਦਿੱਤਾ ਆਫਰ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਵਿੱਚ ਆਪਣਾ ਅਹਿਮ ਰੋਲ ਨਿਭਾ ਕੇ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸਿੱਖ ਕੋਮ ਦੀਆਂ ਨਜ਼ਰਾ ‘ਚ ਹੀਰੋ ਬਣ ਗਏ ਹਨ, ਜੇਕਰ ਸਿੱਧੂ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋਣ ਲਈ ਆਏ ਤਾਂ ਅਸੀਂ ਉਸ ਨੂੰ ਨੰਗੇ ਪੈਰੀਂ ਲੈਣ ਜਾਵਾਂਗੇ। ਇਹ ਵਿਚਾਰ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮੁਪਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਪ੍ਰਗਟਾਏ।

ਇਸ ਦੌਰਾਨ ਬ੍ਰਹਮਪੁਰਾ ਨੂੰ ਜਦੋਂ ਪੁੱਛਿਆ ਗਿਆ ਕਿ ਸਿੱਧੂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ‘ਚ ਟਕਸਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਹਿਰਾ ਵੀ ਬਣਾਇਆ ਜਾ ਸਕਦਾ ਹੈ ਤਾਂ ਉਨ੍ਹਾਂ ਦੇ ਨੇੜੇ ਬੈਠੇ ਸਾਬਕਾ ਮੈਂਬਰ ਪਾਰਲੀਮੈਂਟ ਡਾ.ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਪੱਤਰਕਾਰ ਸਾਹਿਬ ਤੁਸੀਂ ਸਾਡੀ ਸਿੱਧੂ ਨਾਲ ਮੁਲਾਕਾਤ ਕਰਵਾ ਦਿਓ ਜੋ ਕਹੋਗੇ ਬਣਾ ਦਿਆਂਗੇ। ਬ੍ਰਹਮਪੁਰਾ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਕਾਗਰਸ ਦੀ ਸਰਕਾਰ ਬਨਾਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ 4 ਹਫਤਿਆਂ ‘ਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਵਾਗਾਂ ਅਤੇ ਬਰਗਾੜੀ ਕਾਂਡ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਵਾਂਗਾ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕੈਪਟਨ ਅਮਰਿੰਦਰ ਸਿੰਘ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕਿਆ।

ਜ਼ਰੂਰ ਪੜ੍ਹੋ: ਲੁਧਿਆਣਾ ਦੇ ਜਮਾਲਪੁਰ ਵਿੱਚ ਦਿਨ ਦਿਹਾੜੇ ਗੁੰਡਾਗਰਦੀ

ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲਾ ਦੇ ਕਬਜ਼ੇ ‘ਚੋਂ ਆਜ਼ਾਦ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਜਲਦ ਚੋਣਾਂ ਕਰਵਾਉਣ ਦੀ ਅਪੀਲ ਕਰਾਂਗੇ। ਉਨ੍ਹਾਂ ਆਖਿਆ ਕਿ ਪਾਰਟੀ ਦੀਆ ਗਤੀਵਿਧੀਆ ‘ਚ ਤੇਜ਼ੀ ਲਿਆਉਣ ਲਈ ਜ਼ਿਲਾ ਪੱਧਰ ‘ਤੇ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ ਜਿਨਾਂ ‘ਚ ਡਾ.ਰਤਨ ਸਿੰਘ ਅਜਨਾਲਾ ਅੰਮ੍ਰਿਤਸਰ ਸ਼ਹਿਰੀ, ਦਿਹਾਤੀ ਤੇ ਤਰਨ ਤਾਰਨ, ਸੇਵਾ ਸਿੰਘ ਸੇਖਵਾਂ ਜ਼ਿਲਾ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਪੁਰ, ਬੀਰ ਦਵਿੰਦਰ ਸਿੰਘ ਪਟਿਆਲਾ, ਫਤਿਹਗੜ੍ਹ ਸਾਹਿਬ, ਹਰਸੁਖਇੰਦਰ ਸਿੰਘ ਬੱਬੀ ਬਾਦਲ ਜ਼ਿਲਾ ਬਠਿੰਡਾਂ, ਮਾਨਸਾ, ਸੰਗਰੂਰ, ਉਜਾਗਰ ਸਿੰਘ ਬਡਾਲੀ ਮੁਹਾਲੀ, ਰੋਪੜ, ਮਹਿੰਦਰ ਸਿੰਘ ਹੁਸੈਨਪੁਰਾ ਨਵਾਂਸ਼ਹਿਰ, ਕਰਨੈਲ ਸਿੰਘ ਪੀਰ ਮੁਹੰਮਦ ਮੋਗਾ, ਫਿਰੋਜ਼ਪੁਰ, ਚਰਨ ਸਿੰਘ ਫਾਜ਼ਿਲਕਾ, ਮੋਹਨ ਸਿੰਘ ਸਠਿਆਲਾ ਕਪੂਰਥਲਾ ਤੇ ਮੱਖਣ ਸਿੰਘ ਨੰਗਲ ਨੂੰ ਫਰੀਦਕੋਟ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago