News

ਪੰਜਾਬ ਸਰਕਾਰ ਦਾ ਕਾਰਾ ਜਿਉਂਦੇ ਕਿਸਾਨਾਂ ਨੂੰ ਮਿਰਤਕ ਐਲਾਨਿਆ

ਉਂਝ ਤਾਂ ਪੰਜਾਬ ਸਰਕਾਰ ਨੇ ਗਰੀਬ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਹੋਇਆ ਹੈ ਜੋ ਕਿ ਹਾਲੇ ਤੱਕ ਪੂਰਾ ਨਹੀਂ ਹੋਇਆ। ਬਰਨਾਲਾ ਦੇ ਬਡਬਰ ਪਿੰਡ ਦੇ ਕਈ ਗਰੀਬ ਕਿਸਾਨਾਂ ਦਾ ਕਰਜ਼ਾ ਹਾਲੇ ਤੱਕ ਮੁਆਫ਼ ਨਹੀਂ ਹੋਇਆ। ਹੈਰਾਨ ਕਰਨ ਵਾਲੀ ਗੱਲ ਤਾਂ ਉਦੋਂ ਸਾਹਮਣੇ ਆਈ ਜਦੋਂ ਕਰਜ਼ਾ ਮੁਆਫੀ ਦੀ ਜਾਰੀ ਕੀਤੀ ਗਈ ਲਿਸਟ ਵਿੱਚ 10 ਤੋਂ ਜਿਆਦਾ ਜਿਉਂਦੇ ਕਰਜ਼ਦਾਰ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਮ੍ਰਿਤਕ ਐਲਾਨਿਆ ਗਿਆ।

ਪਿੰਡ ਬਡਬਰ ਦੇ ਗਰੀਬ ਕਿਸਾਨ ਗੁਰਮੁਖ ਸਿੰਘ ਜੋ ਕੇ ਸਿਰਫ 4 ਏਕੜ ਜ਼ਮੀਨ ਤੇ ਖੇਤੀ ਕਰਦੇ ਹਨ ਅਤੇ ਉਹਨਾਂ ਦੇ ਸਿਰ ਉੱਪਰ ਸਰਕਾਰ ਦਾ 46000 ਹਜ਼ਾਰ ਰੁਪਏ ਦਾ ਕਰਜ਼ਾ ਹੈ। ਓਹਨਾ ਨੇ ਦੱਸਿਆ ਹੈ ਕਿ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਅਧੀਨ ਉਨ੍ਹਾਂ ਨੇ ਵੀ ਅਰਜ਼ੀ ਦਿੱਤੀ ਸੀ। ਫਿਰ ਵੀ ਉਸਦਾ ਕਰਜ਼ਾ ਮੁਆਫ਼ ਨਹੀਂ ਹੋਇਆ। ਉਸ ਨੇ ਕਰਜ਼ਾ ਮੁਆਫ਼ ਨਾ ਹੋਣ ਕਰਕੇ ਕੈਪਟਨ ਸਰਕਾਰ ਪਰ੍ਤੀ ਰੋਸ ਪਰ੍ਗਟ ਕੀਤਾ ਹੈ ਤੇ ਕਿਹਾ ਹੈ ਕਿ ਪਿੰਡ ਦੇ ਵੱਡੇ – ਵੱਡੇ ਅਮੀਰ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋ ਚੁੱਕੇ ਹਨ ਪਰ 5 ਏਕੜ ਜ਼ਮੀਨ ਵਾਲੇ ਗਰੀਬ ਕਿਸਾਨ ਦਾ ਕਰਜ਼ਾ ਅਜੇ ਤੱਕ ਮੁਆਫ਼ ਨਹੀਂ ਹੋਇਆ।

ਇਸ ਹੀ ਪਿੰਡ ਦੇ ਇਕ ਗਰੀਬ ਕਿਸਾਨ ਜਰਨੈਲ ਸਿੰਘ ਨੇ ਦੱਸਿਆ ਹੈ ਕਿ ਉਹ ਵੀ ਸਿਰਫ 4 ਏਕੜ ਜ਼ਮੀਨ ਤੇ ਖੇਤੀ ਕਰਦੇ ਹਨ ਅਤੇ ਉਹਨਾਂ ਦੇ ਸਿਰ ਉੱਪਰ ਸਰਕਾਰ ਦਾ 55000 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਹਹੋ ਚੁੱਕਾ ਹੈ। ਕੋਆਪਰੇਟ ਸੁਸਾਇਟੀ ਵਿੱਚ ਆਈ ਕਰਜ਼ਾ ਮੁਆਫ਼ੀ ਦੀ ਲਿਸਟ ਵਿੱਚ ਉਸ ਨੂੰ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਜਰਨੈਲ ਸਿੰਘ ਨੇ ਕੋਆਪਰੇਟ ਸੁਸਾਇਟੀ ਦੇ ਅਧਿਕਾਰੀਆਂ ਨੂੰ ਕਈ ਵਾਰ ਆਪਣੇ ਜਿਉਂਦੇ ਹੋਣ ਦੇ ਸਬੂਤ ਪੇਸ਼ ਕੀਤੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

ਐਸਡੀਐਮ ਬਰਨਾਲਾ ਨੇ ਦੱਸਿਆ ਹੈ ਕੇ ਜਿਹੜੇ ਕਿਸਾਨਾਂ ਨੇ ਆਧਾਰ ਕਾਰਡ ਜਮ੍ਹਾ ਨਹੀਂ ਕਰਵਾਏ ਸੀ ਉਹਨਾਂ ਕਿਸਾਨਾਂ ਨੂੰ ਬੈਂਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਮ੍ਰਿਤਕ ਲਿਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲਾਪ੍ਰਵਾਹੀ ਕਰਨ ਵਾਲੇ ਮੁਲਾਜ਼ਮਾਂ ਅਤੇ ਬੈਂਕ ਅਧਿਕਾਰੀਆਂ ‘ਤੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਏਗੀ ਤੇ ਕਿਸਾਨਾਂ ਦੇ ਬਣਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago