ਐਮੀ ਵਿਰਕ ਦੀ ਚਮਕੀ ਕਿਸਮਤ ਬਾਲੀਵੁੱਡ ਦੀ ਮਿਲੀ ਦੂਜੀ ਫਿਲਮ ਵਿੱਚ ਮਿਲਿਆ ਫਾਈਟਰ ਪਾਇਲਟ ਦਾ ਕਿਰਦਾਰ

ammy virk new bollywood film

ਪੰਜਾਬੀ ਇੰਡਸਟਰੀ ਦਿਨੋਂ ਦਿਨ ਬੁਲੰਦੀਆਂ ਹਾਸਿਲ ਕਰ ਰਹੀ ਹੈ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਐਮੀ ਵਿਰਕ ਅੱਜ ਕੱਲ੍ਹ ਬੁਲੰਦੀਆਂ ਨੂੰ ਛੂਹ ਰਹੇ ਹਨ। ਉਹਨਾਂ ਨੂੰ ਆਪਣੀ ਕੀਤੀ ਮਿਹਨਤ ਉੱਪਰ ਨਾਜ਼ ਹੈ। ਆਪਣੀ ਪਹਿਲੀ ਬਾਲੀਵੁੱਡ ਫਿਲਮ ‘83’ ਦੀ ਸੂਟਿੰਗ ਤੋਂ ਬਾਅਦ ਐਮੀ ਵਿਰਕ ਦੀ ਖੁਸ਼ੀ ਹੋਰ ਦੁਗਣੀ ਹੋ ਗਈ ਹੈ ਕਿਉਂਕਿ ਐਮੀ ਵਿਰਕ ਨੂੰ ਬਾਲੀਵੁੱਡ ਦੀ ਇੱਕ ਹੋਰ ਫਿਲਮ ਮਿਲ ਗਈ ਹੈ। ਜਿਸ ਦੀ ਜਾਣਕਰੀ ਉਹਨਾਂ ਨੇ ਖੁਦ ਸੋਸ਼ਲ ਮੀਡੀਆ ਦੇ ਉੱਪਰ ਦਿੱਤੀ ਹੈ ਜਿਸ ਕਰਕੇ ਉਹ ਬਹੁਤ ਖੁਸ਼ ਹਨ।

ammy virk new bollywood film

ਤੁਹਾਨੂੰ ਦੱਸ ਦਈਏ ਕਿ ਐਮੀ ਵਿਰਕ ਦੀ ਦੂਜੀ ਬਾਲੀਵੁੱਡ ਫਿਲਮ ਦਾ ਨਾਂ ‘ਭੁਜ ਦਿ ਪ੍ਰਾਈਡ ਆਫ ਇੰਡੀਆ’ ਹੈ। ‘ਭੁਜ ਦਿ ਪ੍ਰਾਈਡ ਆਫ ਇੰਡੀਆ’ ਫਿਲਮ ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ, ਜਿਸ ਦੀਆਂ ਤਸਵੀਰਾਂ ਐਮੀ ਵਿਰਕ ਨੇ ਇੰਸਟਾਗ੍ਰਾਮ ਅਕਾਊਂਟ ਦੀ ਸੋਟਰੀ ’ਚ ਸ਼ੇਅਰ ਕੀਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਦੀ ਇਹ ਫਿਲਮ ਸੱਚੀਆਂ ਘਟਨਾਵਾਂ ’ਤੇ ਆਧਾਰਿਤ ਹੈ। ‘ਭੁਜ ਦਿ ਪ੍ਰਾਈਡ ਆਫ ਇੰਡੀਆ’ ਫਿਲਮ ਨੂੰ ਅਭਿਸ਼ੇਕ ਦੁਧਾਇਆ ਵਲੋਂ ਡਾਇਰੈਕਟ ਕੀਤਾ ਜਾ ਰਿਹਾ ਹੈ।

ammy virk new bollywood film

‘ਭੁਜ ਦਿ ਪ੍ਰਾਈਡ ਆਫ ਇੰਡੀਆ’ ਫਿਲਮ ਵਿੱਚ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਜੇ ਦੇਵਗਨ ਮੁੱਖ ਭੂਮਿਕਾ ਨਿਭਾ ਰਹੇ ਹਨ। ਇਸ ਫਿਲਮ ਵਿੱਚ ਅਜੇ ਦੇਵਗਨ ਸੁਕੁਆਰਡਨ ਲੀਡਰ ਵਿਜੇ ਕਾਰਣਿਕ ਦਾ ਕਿਰਦਾਰ ਨਿਭਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਵਿਜੇ ਕਾਰਣਿਕ 1971 ਦੇ ਭਾਰਤ ਪਾਕਿਸਤਾਨ ਯੁੱਧ ਸਮੇਂ ਭੁਜ ਏਅਰਪੋਰਟ ਦੇ ਇੰਚਾਜਰ ਸਨ। ਵਿਜੇ ਕਾਰਣਿਕ ਤੇ ਉਨ੍ਹਾਂ ਦੀ ਟੀਮ ਅਤੇ 300 ਸਥਾਨਕ ਮਹਿਲਾਵਾਂ ਦੇ ਕਾਰਨ ਵਾਯੂ ਸੈਨਾ ਦੀ ਏਅਰਸਟ੍ਰਿਪ ਦੀ ਮੁਰੰਮਤ ਹੋ ਸਕੀ ਸੀ ਅਤੇ ਪਾਕਿਸਤਾਨ ਨੂੰ ਜਵਾਬ ਦਿੱਤਾ ਜਾ ਸਕਿਆ ਸੀ।

ਜ਼ਰੂਰ ਪੜ੍ਹੋ: ਦੁਨੀਆਂ ਦੇ ਸਭ ਤੋਂ ਸੁਰੱਖਿਅਤ ਸ਼ਹਿਰਾਂ ਦੀ ਲਿਸਟ ਜਾਰੀ

‘ਭੁਜ ਦਿ ਪ੍ਰਾਈਡ ਆਫ ਇੰਡੀਆ’ ਫਿਲਮ ਵਿੱਚ ਅਜੇ ਦੇਵਗਨ ਇਸ ਵੱਡੇ ਪ੍ਰੋਜੈਕਟ ਨੂੰ ਲੀਡ ਕਰ ਰਹੇ ਹਨ। ਇਸ ਫਿਲਮ ਵਿੱਚ ਐਮੀ ਵਿਰਕ ਤੋਂ ਇਲਾਵਾ ਸੰਜੇ ਦੱਤ, ਸੋਨਾਕਸ਼ੀ ਸਿਨ੍ਹਾ, ਪਰਿਣੀਤੀ ਚੋਪੜਾ ਵੀ ਫਿਲਮ ’ਚ ਅਹਿਮ ਕਿਰਦਾਰ ’ਚ ਨਜ਼ਰ ਆਉਣਗੇ। ਐਮੀ ਵਿਰਕ ‘ਭੁਜ ਦਿ ਪ੍ਰਾਈਡ ਆਫ ਇੰਡੀਆ’ ’ਚ ਸੁਕੁਆਰਡਨ ਲੀਡਰ ਫਾਈਟਰ ਪਾਇਲਟ ਦਾ ਕਿਰਦਾਰ ਨਿਭਾਉਣ ਵਾਲੇ ਹਨ।