Corona in Punjab: ਪੰਜਾਬ ਦਾ ਇਕ ਹੋਰ ਜ਼ਿਲ੍ਹਾ ਹੋਇਆ Corona ਮੁਕਤ

another-district-of-punjab-became-corona-free

Corona in Punjab: ਅੱਜ ਫਰੀਦਕੋਟ ਜ਼ਿਲ੍ਹਾ ਵਾਸੀਆਂ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਅੱਜ 10 ਮਰੀਜ਼ਾਂ ਨੂੰ ਘਰਾਂ ਨੂੰ ਭੇਜ ਕੇ ਫਰੀਦਕੋਟ ਜ਼ਿਲ੍ਹਾ ‘ਕੋਰੋਨਾ’ ਮੁਕਤ ਹੋ ਗਿਆ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਪੀੜਤ 10 ਸ਼ਰਧਾਲੂਆਂ ਨੂੰ ਅੱਜ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚੋਂ ਛੁੱਟੀ ਮਿਲੀ ਹੈ। ਇਸ ਤੋਂ ਪਹਿਲਾਂ 52 ਮਰੀਜ਼ ‘ਕੋਰੋਨਾ’ ਨੂੰ ਮਾਤ ਦੇ ਕੇ ਘਰ ਪਰਤ ਚੁੱਕੇ ਹਨ। ਇਸ ਮੌਕੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਫੁੱਲ ਅਤੇ ਗੁਟਕਾ ਸਾਹਿਬ ਭੇਂਟ ਕਰਕੇ ਮਰੀਜ਼ਾਂ ਨੂੰ ਘਰਾਂ ਲਈ ਵਿਦਾ ਕੀਤਾ ਹੈ।

ਇਹ ਵੀ ਪੜ੍ਹੋ: Corona in Punjab: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ 35 ਸਾਲਾਂ ਦੇ ਵਿਅਕਤੀ ਦੀ ਰਿਪੋਰਟ ਆਈ Corona Positive

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ, ਬਠਿੰਡਾ, ਮੋਗਾ ਅਤੇ ਫਤਿਹਗੜ੍ਹ ਸਾਹਿਬ ਵੀ ‘ਕੋਰੋਨਾ’ ਮੁਕਤ ਹੋ ਚੁੱਕੇ ਹਨ। ਪੰਜਾਬ ਭਰ ‘ਚ ਕੋਰੋਨਾ ਵਾਇਸ ਦੇ 2020 ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇੱਥੇ ਰਾਹਤ ਦੀ ਗੱਲ ਇਹ ਹੈ ਕਿ 1898 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ‘ਚ ਪਰਤ ਚੁੱਕੇ ਹਨ। ਡਾਕਟਰਾਂ ਵਲੋਂ ਘਰਾਂ ‘ਚ ਪਰਤ ਰਹੇ ਲੋਕਾਂ ਨੂੰ ਫਿਲਹਾਲ ਕੁਝ ਦਿਨ ਘਰ ‘ਚ ਹੀ ਕੁਆਰੰਟਾਈਨ ਰਹਿਣ ਲਈ ਆਖਿਆ ਜਾ ਰਿਹਾ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।