ਲੁਧਿਆਣਾ ਦੇ ਜਮਾਲਪੁਰ ਵਿੱਚ ਦਿਨ ਦਿਹਾੜੇ ਗੁੰਡਾਗਰਦੀ

attack-on-family-in-ludhiana

ਲੁਧਿਆਣਾ ਦੇ ਜਮਾਲਪੁਰ ਵਿੱਚ ਸਥਿਤ ਸ਼ੰਕਰ ਕਾਲੋਨੀ ਵਿੱਚ ਦਿਨ ਦਿਹਾੜੇ ਸ਼ਰੇਆਮ ਕੁੱਝ ਲੋਕਾਂ ਦੇ ਵੱਲੋਂ ਗੁੰਡਾਗਰਦੀ ਕੀਤੀ ਗਈ। ਕਾਲੋਨੀ ਵਿੱਚ ਕੁਝ ਲੋਕਾਂ ਨੇ ਇਕ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਆਪਣੇ ਨਾਲ ਤੇਜ਼ਧਾਰ ਹਥਿਆਰ ਲੈ ਕੇ ਆਏ ਸਨ ਅਤੇ ਘਰ ਦੇ ਬਾਹਰ ਖੜ੍ਹੇ ਪਰਿਵਾਰ ਦੀ ਮਹਿੰਗੀ ਕਾਰ ਅਤੇ ਛੋਟੇ ਹਾਥੀ ਦੀ ਜੰਮ ਕੇ ਭੰਨਤੋੜ ਕੀਤੀ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ‘ਤੇ ਵੀ ਹਮਲਾ ਕਰ ਦਿੱਤਾ ਅਤੇ ਘਰ ‘ਤੇ ਇੱਟਾਂ ਵੀ ਸੁੱਟੀਆਂ।

ਜ਼ਰੂਰ ਪੜ੍ਹੋ: ਸਰਦੀਆਂ ਦੀ ਪਹਿਲੀ ਧੁੰਦ ਨੇ ਪੰਜਾਬ ਵਿੱਚ ਦਿੱਤੀ ਦਸਤਕ

ਜਮਾਲਪੁਰ ਵਿੱਚ ਸਥਿਤ ਸੰਕਰ ਕਾਲੋਨੀ ਦੇ ਵਿੱਚ ਕੀਤੀ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋ ਗਈ। ਫਿਲਹਾਲ ਲੁਧਿਆਣਾ ਪੁਲਿਸ ਦਾ ਕਹਿਣਾ ਹੈ ਕਿ ਦੋਹਾਂ ਧਿਰਾਂ ‘ਚ ਪੁਰਾਣੀ ਰੰਜਿਸ਼ ਕਾਰਨ ਇਹ ਲੜਾਈ ਹੋਈ ਹੈ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ‘ਤੇ ਗੁੰਡਾਗਰਦੀ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ‘ਚ ਹੈ। ਪੁਲਿਸ ਨੇ ਕਿਹਾ ਹੈ ਕਿ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ਅਤੇ ਪੀੜਤ ਪਰਿਵਾਰ ਦੇ ਬਿਆਨਾਂ ‘ਤੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Ludhiana Latest Breaking News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ