ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਦਿੱਤਾ ਇੱਕ ਵੱਡਾ ਤੋਹਫ਼ਾ

baba guru nanak railway station

ਦੇਸ਼ ਵਿੱਚ ਹਰ ਰੋਜ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਜਿਸ ਵਿੱਚ ਇਕ ਹੋਰ ਨਵਾਂ ਮੁੱਦਾ ਸ਼ਾਮਿਲ ਹੋ ਗਿਆ ਹੈ, ਜਿਸ ਵਿੱਚ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਇੱਕ ਵੱਡਾ ਤੋਹਫ਼ਾ ਦੇ ਦਿੱਤਾ ਹੈ। ਪਾਕਿਸਤਾਨ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪਾਕਿਸਤਾਨ ਵਿੱਚ ਸਥਿਤ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ‘ਬਾਬਾ ਗੁਰੂ ਨਾਨਕ ਰੇਲਵੇ ਸਟੇਸ਼ਨ’ ਰੱਖ ਦਿੱਤਾ ਗਿਆ ਹੈ।

ਇਸ ਦਾ ਐਲਾਨ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਨੇ ਕੀਤਾ। ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਦੇ ਉੱਪਰ ਇੱਕ ਯੂਨੀਵਰਸਿਟੀ ਵੀ ਬਣਾਈ ਜਾ ਰਹੀ ਹੈ। ਉਂਝ ਦੇਖਿਆ ਜਾਵੇ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੋਂ ਬਾਅਦ ਦੋਹਾ ਦੇਸ਼ਾਂ ਵਿਚਾਲੇ ਗੰਭੀਰ ਤਣਾਅ ਚੱਲ ਰਿਹਾ ਹੈ ਤੇ ਦੂਜੇ ਪਾਸੇ ਗੁਰੂ ਨਾਨਕ ਦੇਵ ਜੀ ਨੇ ਇਹਨਾਂ ਦੋਵਾਂ ਮੁਲਕਾਂ ਨੂੰ ਆਪਸ ਵਿੱਚ ਜੋੜ ਕੇ ਰੱਖਿਆ ਹੈ।

ਜ਼ਰੂਰ ਪੜ੍ਹੋ: ਵਾਸ਼ਿੰਗਟਨ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਦੇ ਸਬੰਧ ਵਿੱਚ ਭਾਰਤ ਦੇ ਨਾਲ-ਨਾਲ ਪਾਕਿਸਤਾਨ ਵੱਲੋਂ ਵੀ ਜ਼ੋਰਾਂ-ਸ਼ੋਰਾਂ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੀ ਗੁਰੂ ਨਾਕਾ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਨਵੰਬਰ ਵਿੱਚ ਸਮਾਗਮ ਹੋਣਗੇ। ਪਾਕਿਸਤਾਨ ਦੇ ਇਸ ਫੈਸਲੇ ਦਾ ਸਾਬਕਾ ਐਸਜੀਪੀਸੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਤਹਿ ਦਿਲੋਂ ਸਵਾਗਤ ਕੀਤਾ ਹੈ। ਉਨ੍ਹਾਂ ਦੇ ਨਾਲ-ਨਾਲ ਮੌਜੂਦਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਗੋੰਵਾਲ ਨੇ ਵੀ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ ।