ਕੇਂਦਰ ਸਰਕਾਰ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਤੇ ਉੱਘਾ ਸਵਾਗਤ: ਗਿਆਨੀ ਹਰਪ੍ਰੀਤ ਸਿੰਘ

 balwant-singh-rajoana

ਕੇਂਦਰ ਸਰਕਾਰ ਨੇ ਸਿੱਖ ਜਥੇ ਬੰਦੀਆਂ ਦੇ ਨਾਲ-ਨਾਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਦਾ ਫੈਸਲਾ ਲਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਉੱਘਾ ਸਵਾਗਤ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਰਵਨੀਤ ਸਿੰਘ ਬਿੱਟੂ ਦੇ ਇਸ ਤਰਾਂ ਕਹਿਣ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਦਿੱਤਾ ਹੈ ਕਿ ਭਾਰਤ ਅੰਦਰ ਸਿੱਖਾਂ ਦੇ ਨਾਲ ਬੇਇਨਸਾਫ਼ੀ ਹੋ ਰਹੀ ਹੈ।

ਜ਼ਰੂਰ ਪੜ੍ਹੋ: ਹਰਿਆਣਾ ਦੇ ਫ਼ਰੀਦਾਬਾਦ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੇ ਸਿੱਖ ਜੇਲ੍ਹਾਂ ਦੇ ਅੰਦਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਨੇ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਇਸ ਤਰਾਂ ਦੇ ਨਾਲ ਸਿੱਖਾਂ ਦੇ ਨਾਲ ਇਨਸਾਫ਼ ਨਹੀਂ ਹੋ ਰਿਹਾ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਬਾਹਰ ਆਉਣ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਵੇਗਾ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਦਾ ਵਿਰੋਧ ਕਰਨ ਵਾਲੇ ਨੂੰ ਸਿੱਖ ਵਿਰੋਧੀ ਮਾਨਸਿਕਤਾ ਕਰਾਰ ਦਿੱਤਾ ਹੈ।