ਬਟਾਲਾ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ, ਪੰਜਾਬ ਸਰਕਾਰ ਨੇ ਜਤਾਇਆ ਦੁੱਖ

batala-fireworks-factory-blast

ਅੱਜ Batala ਦੇ ਜਲੰਧਰ ਰੋਡ ਤੇ ਹੰਸਲੀ ਦੇ ਨੇੜੇ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ। ਜਿਸ ਨਾਲ ਹੁਣ ਤੱਕ 17 ਲਾਸ਼ ਬਰਾਮਦ ਹੋ ਚੁੱਕੀਆਂ ਹਨ। ਇਸ ਤੋਂ ਵੀ ਜਿਆਦਾ ਲਾਸ਼ਾਂ ਦੇ ਪ੍ਰਾਪਤ ਹੋਣ ਦਾ ਖ਼ਦਸ਼ਾ ਹੈ। ਇਸ ਦੀ ਜਾਣਕਾਰੀ Batala ਦੇ ਐੱਸ.ਐੱਸ.ਪੀ. ਉਪਿੰਦਰ ਸਿੰਘ ਘੁੰਮਣ ਨੇ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਵਿੱਚ ਹੋਏ ਧਮਾਕੇ ਦੇ ਨਾਲ ਹੁਣ ਤੱਕ 30 ਤੋਂ ਜਿਆਦਾ ਲੋਕਾਂ ਦੇ ਜ਼ਖਮੀ ਹੋਣ ਦਾ ਖ਼ਦਸ਼ਾ ਕੀਤਾ ਜਾ ਰਿਹਾ ਹੈ।

ਜ਼ਰੂਰ ਪੜ੍ਹੋ: ਬਠਿੰਡਾ ਵਿੱਚ ਨਸ਼ਾ ਸਪਲਾਈ ਕਰਨ ਆਇਆ ਨਸ਼ਾ ਤਸਕਰ ਲੋਕਾਂ ਨੇ ਕੀਤਾ ਕਾਬੂ

ਫੈਕਟਰੀ ਵਿੱਚ ਧਮਾਕਾ ਹੋਣ ਦੇ ਨਾਲ ਗੰਭੀਰ ਹਾਲਤ ਨਾਲ ਜ਼ਖਮੀ ਹੋਏ ਵਿਅਕਤੀਆਂ ਨੂੰ ਅੰਮ੍ਰਿਤਸਰ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ। ਧਮਾਕਾ ਹੋਣ ਮਗਰੋਂ ਪੁਲਸ ਅਤੇ ਬਚਾਅ ਟੀਮਾਂ ਮੌਕੇ ‘ਤੇ ਮੌਜੂਦ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਤੋਂ 2-3 ਸਾਲ ਪਹਿਲਾਂ ਵੀ ਇਸ ਫੈਕਟਰੀ ‘ਚ ਧਮਾਕਾ ਹੋਇਆ ਸੀ ਪਰ ਪ੍ਰਸ਼ਾਸਨ ਨੇ ਇਸ ਫੈਕਟਰੀ ਨੂੰ ਰਿਹਾਇਸ਼ੀ ਇਲਾਕੇ ਤੋਂ ਬਾਹਰ ਕੱਢਣ ਦੀ ਕੋਈ ਜ਼ਰੂਰੀ ਕਦਮ ਨਹੀਂ ਚੁੱਕੇ। ਜਿਸ ਦਾ ਖਮਿਆਜ਼ਾ ਅੱਜ Batala ਦੇ 15 ਤੋਂ ਜਿਆਦਾ ਲੋਕਾਂ ਨੂੰ ਆਪਣੀ ਜਾਨ ਗੁਆ ਕੇ ਦੇਣਾ ਪਿਆ।

batala-fireworks-factory-blast

Batala ਦੀ ਪਟਾਕਾ ਫੈਕਟਰੀ ਦੇ ਵਿੱਚ ਧਮਾਕਾ ਹੋਣ ਦੇ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਲਿਖਿਆ ਕਿ Batala ‘ਚ ਪਟਾਕਾ ਫੈਕਟਰੀ ‘ਚ ਧਮਾਕਾ ਹੋਣ ਨਾਲ ਹੋਏ ਜਾਨੀ-ਮਾਲੀ ਨੁਕਸਾਨ ਨਾਲ ਡੂੰਘਾ ਦੁੱਖ ਪਹੁੰਚਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਦੇ ਮੌਜੂਦਾ ਐੱਮ.ਪੀ. ਸੰਨੀ ਦਿਓਲ ਨੇ ਧਮਾਕੇ ਕਾਰਨ ਮਰੇ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੰਨੀ ਦਿਓਲ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕੀਤਾ,”ਬਟਾਲਾ ‘ਚ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਦੀ ਖਬਰ ਸੁਣ ਕੇ ਦੁਖੀ ਹਾਂ। ਤੁਹਾਨੂੰ ਦੱਸ ਦੇਈਏ ਕਿ ਬਟਾਲਾ ਦੇ ਰੈਸਕਿਊ ਆਪਰੇਸ਼ਨ ‘ਚ ਐੱਨ. ਡੀ. ਆਰ. ਐੱਫ. ਟੀਮਾਂ ਅਤੇ ਸਥਾਨਕ ਪ੍ਰਸ਼ਾਸਨ ਜੁੱਟਿਆ ਹੋਇਆ ਹੈ।