ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ

 

 

bhagwant-mann

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਲੱਖ ਲਾਹਨਤਾਂ ਪਾਉਂਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਕੁੱਝ ਵੀ ਨਹੀਂ ਕਰ ਰਹੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਆਪਣੀ ਫ਼ਸਲ ਵੇਚਣ ਹਰਿਆਣਾ ਦੇ ਵਿੱਚ ਜਾ ਰਿਹਾ ਹੈ ਅਤੇ ਆਪਣਾ ਇਲਾਜ ਕਰਵਾਉਣ ਦਿੱਲੀ ਦੇ ਹਸਪਤਾਲ ਦੇ ਵਿੱਚ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਨਹੀਂ ਵਿਕ ਰਹੀਆਂ ਅਤੇ ਨਾਹੀਂ ਸਰਕਾਰੀ ਹਸਪਤਾਲਾਂ ਦੇ ਵਿੱਚ ਲੋਕਾਂ ਦਾ ਇਲਾਜ ਹੋ ਰਿਹਾ ਹੈ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਇਹਨਾਂ ਦਿਨਾਂ ਦੇ ਵਿੱਚ ਤ੍ਰੇਲ ਪੈਣ ਦੇ ਕਾਰਨ ਝੋਨੇ ਦੀ ਨਮੀ ਦੇ ਵਿੱਚ ਵਾਧਾ ਹੋਣਾ ਸੁਭਾਵਿਕ ਗੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਦਾ ਕਿਸਾਨ ਮੰਡੀਆਂ ਦੇ ਵਿੱਚ 17 ਫੀਸਦੀ ਨਮੀ ਵਾਲਾ ਝੋਨਾ ਲੈ ਕੇ ਆਉਂਦਾ ਹੈ ਤਾਂ ਉਹ ਤ੍ਰੇਲ ਪੈਣ ਕਰਕੇ 18 ਤੋਂ 20 ਫੀਸਦੀ ਨਮੀ ਵਾਲਾ ਹੋ ਜਾਂਦਾ ਹੈ। ਜਿਸਦੇ ਵਿੱਚ ਕਿਸਾਨ ਦਾ ਕੋਈ ਵੀ ਕਸੂਰ ਨਹੀਂ ਪਰ ਇਸ ਦਾ ਖਾਮਿਆਜਾ ਕਿਸਾਨ ਨੂੰ ਹੀ ਭੁਗਤਣਾ ਪੈਂਦਾ ਹੈ।

ਜ਼ਰੂਰ ਪੜ੍ਹੋ: ਕੈਮਰੂਨ ਵਿੱਚ ਲਗਾਤਾਰ ਮੀਂਹ ਪੈਣ ਦੇ ਕਾਰਨ ਖਿਸਕੀ ਜ਼ਮੀਨ, 42 ਲੋਕਾਂ ਦੀ ਮੌਤ

ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਦਿੱਲੀ ਦੇ ਵਿੱਚ ਸੁਆਮੀ ਨਾਥਨ ਦੀ ਰਿਪੋਰਟ ਦੇ ਅਨੁਸਾਰ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਦੇ ਰਹੀ ਹੈ ਤਾਂ ਫ਼ਿਰ ਪੰਜਾਬ ਸਰਕਾਰ ਕਿਉਂ ਨਹੀਂ ਦੇ ਰਹੀ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ‘ਤੇ ਕਿਸਾਨ ਦੇ ਖਿਲਾਫ ਕਾਰਵਾਈ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਦੂਜੀਆਂ ਫਸਲਾਂ ਦੇ ਵਧੀਆ ਭਾਅ ਅਤੇ ਚੰਗਾ ਮੰਡੀਕਰਨ ਦਿੱਤਾ ਜਾਵੇ ਤਾਂ ਕਿਸਾਨ ਬਦਲਵੀ ਫਸਲ ਪੈਦਾ ਕਰ ਸਕੇ।