ਭਗਵੰਤ ਮਾਨ ਨੇ ਸੰਸਦ ਵਿੱਚ ਚੁੱਕਿਆ ਜਗਮੇਲ ਸਿੰਘ ਦੀ ਮੌਤ ਦਾ ਮੁੱਦਾ

bhagwant-mann-put-issue-of-jagmel-singh-in-parliament

ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਸੰਸਦ ਵਿੱਚ ਗੂੰਜਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਹੀ ਦੁਖਦਾਇਕ ਘਟਨਾ ਹੋਈ ਹੈ। ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਦਲਿਤ ਨੂੰ ਬੁਰੀ ਤਰ੍ਹਾਂ ਕੁੱਟ-ਕੁੱਟ ਮਾਰ ਦਿੱਤਾ ਗਿਆ ਹੈ।

ਜ਼ਰੂਰ ਪੜ੍ਹੋ: ਪਿੰਡ ਬੀਹਲਾ ਦੇ ਵਿੱਚ ਇੱਕ ਸੜਕ ਹਾਦਸੇ ਦੌਰਾਨ 2 ਬੱਚਿਆਂ ਦੀ ਮੌਤ

ਭਗਵੰਤ ਮਾਨ ਨੇ ਕਿਹਾ ਕਿ ਪੀੜਤ ਪਰਿਵਾਰ ਪੀਜੀਆਈ ਵਿੱਚ ਧਰਨੇ ‘ਤੇ ਬੈਠਾ ਹੈ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਮੁੱਖ ਮੰਤਰੀ ਕੈਪਟਨ ਛੁੱਟੀਆਂ ਮਨਾਉਣ ਵਿਦੇਸ਼ ਗਏ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਪੰਜਾਬ ਵਿੱਚ ਬਹੁਤ ਘੱਟ ਦੇਖਿਆ ਗਿਆ ਹੈ ਕਿ ਸੂਬੇ ਵਿੱਚ ਅਜਿਹਾ ਕੁਝ ਹੋਇਆ ਹੋਵੇ ਤੇ ਸਰਕਾਰ ਛੁੱਟੀਆਂ ‘ਤੇ ਹੋਵੇ।

ਉਨ੍ਹਾਂ ਨੇ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਇਸ ਮਸਲੇ ਵੱਲ ਧਿਆਨ ਦਿੱਤਾ ਜਾਵੇ। ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਭਗਵੰਤ ਮਾਨ ਨੇ ਫਿਰ ਕਿਹਾ ਕਿ ਉਹ ਇਨਸਾਫ ਲਈ ਪੀੜਤ ਪਰਿਵਾਰ ਦਾ ਹਰ ਪੱਖੋਂ ਸਾਥ ਦੇਣਗੇ।