ਪੂੰਜੀਪਤੀ ਲੋਕਾਂ ਲਈ ਬਣੀ ਹੈ ਸਰਕਾਰ, ਆਮ ਲੋਕਾਂ ਲਈ ਨਹੀਂ : ਭਗਵੰਤ ਮਾਨ

Bhagwant Mann

ਆਮ ਆਦਮੀ ਪਾਰਟੀ ਦੇ ਪਰ੍ਧਾਨ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ, ਕੇਂਦਰ ਸਰਕਾਰ ਨੇ ਪੂੰਜੀਪਤੀ ਲੋਕਾਂ ਦੇ ਬਾਰੇ ਨਿਆਰੇ ਕਰ ਦਿੱਤੇ ਹਨ, ਪਰ ਆਮ ਲੋਕਾਂ ਲਈ ਸਰਕਾਰ ਦੇ ਹੱਥ ਖਾਲੀ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਡੀਜ਼ਲ ਅਤੇ ਪੈਟਰੋਲ ਤੇ ਭਾਅ ਮਹਿੰਗੇ ਹੋਣ ਕਰਕੇ ਆਵਾਜਾਈ ਦੇ ਸਾਧਨਾਂ ਦਾ ਕਿਰਾਇਆ ਮਹਿੰਗਾ ਹੋ ਗਿਆ ਹੈ, ਜਿਸ ਦਾ ਸਿੱਧਾ ਅਸਰ ਆਮ ਜਨਤਾ ਤੇ ਪੈ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਪਰ੍ਧਾਨ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਅਣਗੌਲੇ ਹੀ ਰਹਿ ਗਏ ਹਨ, ਸਰਕਾਰ ਨੇ ਉਹਨਾਂ ਦੇ ਬਜਟ ਵਿੱਚ ਕੋਈ ਵਾਧਾ ਨਹੀਂ ਕੀਤਾ। ਉਹਨਾਂ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੈਨਸ਼ਨ ਵਰਗੇ ਲਾਲਚ ਦੇ ਦਿੱਤੇ ਹਨ ਪਰ ਕੀਟਨਾਸ਼ਕ, ਨਦੀਨਨਾਸ਼ਕ ਅਤੇ ਖਾਦਾਂ ਦੀਆਂ ਕੀਮਤਾਂ ਕਿਸਾਨ ਦਾ ਲੱਕ ਤੋੜ ਦੇਣਗੀਆਂ।

ਇਹ ਵੀ ਪੜ੍ਹੋ: ਮਨਜੀਤ ਸਿੰਘ ਜੀ. ਕੇ. ਨੇ ਅਕਾਲੀ ਦਲ ਤੇ ਕੱਢੀ ਭੜਾਸ

ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੀ ਆਰਥਿਕਤਾ ਇਸ ਕਰਕੇ ਪਿੱਛੇ ਹੈ ਕਿਉਂਕਿ ਪੰਜਾਬ ਦੇ ਪੜ੍ਹੇ ਲਿਖੇ ਲੜਕੇ – ਲੜਕੀਆਂ ਨੂੰ ਰੁਜਗਾਰ ਨਹੀਂ ਮਿਲ ਰਿਹਾ। ਉਹਨਾਂ ਕਿਹਾ ਕਿ ਨੋਟਬੰਦੀ ਅਤੇ ਜੀ.ਐੱਸ.ਟੀ. ਨੇ ਦੇਸ਼ ਦੀ ਆਰਥਿਕਤਾ ਨੂੰ ਤਹਿਸ ਨਹਿਸ ਕਰਕੇ ਰੱਖ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪਰ੍ਧਾਨ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਅੱਛੇ ਦਿਨ ਲਿਆਉਣ ਲਈ ਹਰ ਇੱਕ ਪੰਜਾਬੀ ਨੂੰ ਬੜੀ ਗੰਭੀਰਤਾ ਨਾਲ ਸੋਚਣਾ ਪੈਣਾ ਹੈ।