Sajjan Kumar Bail News: 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਸ਼ਾਮਿਲ ਸੱਜਣ ਕੁਮਾਰ ਦੀ ਸੁਪਰੀਮ ਕੋਰਟ ਨੇ ਜ਼ਮਾਨਤ ਦੀ ਪਟੀਸ਼ਨ ਕੀਤੀ ਰੱਦ

1984-anti-sikh-riots-case-superme-court-dismisses-interim-bail-of-sajjan-kumar

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਸੱਜਣ ਕੁਮਾਰ ਵਲੋਂ ਵੱਧਦੀ ਉਮਰ ਅਤੇ ਬਿਮਾਰੀ ਦੇ ਅਧਾਰ ‘ਤੇ ਜ਼ਮਾਨਤ ਮੰਗੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਕੋਈ ਛੋਟਾ ਕੇਸ ਨਹੀਂ ਹੈ। ਇਸ ਕੇਸ ਦੀ ਸੁਣਵਾਈ ਕਰ ਰਹੇ ਚੀਫ਼ ਜਸਟਿਸ ਐਸਏ ਬੋਬੜੇ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਹੋਣਾ ਜ਼ਰੂਰੀ ਨਹੀਂ ਹੈ। ਅਜਿਹੀ ਸਥਿਤੀ ਵਿੱਚ ਅਸੀਂ ਮਨਜ਼ੂਰੀ ਨਹੀਂ ਦੇ ਸਕਦੇ। ਅਸੀਂ ਪਟੀਸ਼ਨ ਖਾਰਜ ਕਰ ਦਿੰਦੇ ਹਾਂ।

ਇਹ ਵੀ ਪੜ੍ਹੋ: Khalistan Zindabad Force News: ਤਰਨਤਾਰਨ ਦੇ ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁੱਕੂ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਦੀ ਸਜ਼ਾ ਖਿਲਾਫ ਅਪੀਲ ਹੇਠਲੀ ਅਦਾਲਤ ਖੁੱਲ੍ਹਣ ਤੋਂ ਬਾਅਦ ਹੋਵੇਗੀ। ਅਦਾਲਤ ਨੇ ਸੱਜਣ ਨੂੰ ਹਸਪਤਾਲ ਵਿੱਚ ਰਹਿਣ ਦੀ ਅਰਜ਼ੀ ਨੂੰ ਵੀ ਠੁਕਰਾ ਦਿੱਤਾ ਅਤੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਹਸਪਤਾਲ ਵਿੱਚ ਦਾਖਲ ਰਹਿਣ ਦੀ ਜ਼ਰੂਰਤ ਨਹੀਂ ਹੈ। ਦੱਸ ਦਈਏ ਕਿ ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਸੁਪਰੀਮ ਕੋਰਟ ਨੇ ਫਿਲਹਾਲ ਉਮਰ ਅਤੇ ਬਿਮਾਰੀ ਦੇ ਅਧਾਰ ‘ਤੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਉਸਨੂੰ ਜੇਲ੍ਹ ਵਿੱਚ ਰਹਿਣਾ ਪਏਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ