Big News

ਜੈਸ਼-ਏ-ਮੁਹੰਮਦ ਨੇ ਸੋਸ਼ਲ ਮੀਡੀਆ ਤੇ ਵੀਡੀਓ ਕੀਤਾ ਜਾਰੀ। ਮਹਿਜ਼ 21 ਸਾਲਾ ਦਹਿਸ਼ਤਗਰਦ

ਕੇਂਦਰੀ ਰਿਜ਼ਰਵ ਪੁਲਿਸ ਬਲ ਕਾਫ਼ਲੇ ’ਤੇ ਆਤਮਘਾਤੀ ਹਮਲਾ ਕਰਨ ਵਾਲਾ ਦਹਿਸ਼ਤਗਰਦ ਮਹਿਜ਼ 21 ਸਾਲਾਂ ਦਾ ਸੀ ਤੇ ਉਹ ਪਿਛਲੇ ਸਾਲ ਅਪਰੈਲ ’ਚ ਜੈਸ਼-ਏ-ਮੁਹੰਮਦ ਨਾਲ ਜੁੜਿਆ ਸੀ। ਸਥਾਨਕ ਦਹਿਸ਼ਤਗਰਦ ਆਦਿਲ ਡਾਰ ਨੇ ਹਮਲੇ ਤੋਂ ਪਹਿਲਾਂ ਵੀਡੀਓ ਬਿਆਨ ਰਿਕਾਰਡ ਕੀਤਾ ਸੀ। ਇਸ ਨੂੰ ਬਾਅਦ ’ਚ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ।

ਪੁਲਵਾਮਾ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਸਪੂਤ ਹੋਏ ਸ਼ਹੀਦ

ਵੀਡੀਓ ਵਿੱਚ ਆਦਿਲ ਆਧੁਨਿਕ ਹਥਿਆਰਾਂ ਨਾਲ ਨਜ਼ਰ ਆ ਰਿਹਾ ਹੈ। ਪੁਲਿਸ ਸੂਤਰਾਂ ਮੁਤਾਬਕ 10ਵੀਂ ਪਾਸ ਡਾਰ ‘ਸੀ ਕੈਟਾਗਰੀ’ ਦਾ ਦਹਿਸ਼ਤਗਰਦ ਸੀ। ਪਰਿਵਾਰ ਮੁਤਾਬਕ ਉਹ ਪਿਛਲੇ ਸਾਲ ਘਰੋਂ ਚਲਾ ਗਿਆ ਸੀ ਤੇ ਉਸ ਤੋਂ ਬਾਅਦ ਪਰਿਵਾਰ ਨਾਲ ਉਸ ਦਾ ਕੋਈ ਸੰਪਰਕ ਨਹੀਂ ਰਿਹਾ ਸੀ।

ਆਦਿਲ ਡਾਰ ਨੇ ਸੈਂਕੜੇ ਕਿੱਲੋਗ੍ਰਾਮ ਧਮਾਕਾਖੇਜ ਸਮੱਗਰੀ ਨਾਲ ਲੱਦੀ ਹੋਈ ਐਸਯੂਵੀ ਨਾਲ ਸੀਆਰਪੀਐਫ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ। ਕਾਫਲੇ ‘ਚ 78 ਵਾਹਨਾਂ ਵਿੱਚ 2547 ਜਵਾਨ ਜਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਛੁੱਟੀਆਂ ਕੱਟ ਆਪਣੀਆਂ ਡਿਊਟੀਆਂ ‘ਤੇ ਪਰਤੇ ਸਨ। ਇੱਕ ਬੱਸ ਵਿੱਚ 40 ਤੋਂ ਵੱਧ ਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ ਕੋਈ ਵੀ ਨਹੀਂ ਬਚਿਆ।

ਸਾਲ 2000 ’ਚ ਜੈਸ਼ ਦਹਿਸ਼ਤਗਰਦ ਆਫ਼ਾਕ ਸ਼ਾਹ ਨੇ ਸੈਨਾ ਦੇ 15 ਕੋਰ ਸਦਰਮੁਕਾਮ ਦੇ ਬਾਹਰ ਧਮਾਕਾਖੇਜ਼ ਸਮੱਗਰੀ ਨਾਲ ਭਰੇ ਵਾਹਨ ਨੂੰ ਉਡਾ ਦਿੱਤਾ ਸੀ। ਕਸ਼ਮੀਰ ਵਿੱਚ 14 ਸਾਲਾਂ ਬਾਅਦ ਕਾਰ ਬੰਬ ਦੀ ਵਰਤੋਂ ਕੀਤੀ ਗਈ ਹੈ। ਪਰ ਆਦਿਲ ਡਾਰ ਨੇ ਪਿਛਲੇ 30 ਸਾਲਾਂ ਦੌਰਾਨ ਸਭ ਤੋਂ ਵੱਡਾ ਹਮਲਾ ਕੀਤਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago