ਪੁਲਿਸ ਦੀ ਕੁੱਟਮਾਰ ਤੋਂ ਬਾਅਦ ਕੈਪਟਨ ਨੇ ਫੋਨ ਤੇ ਪੁੱਛਿਆ ਸਿੱਖ ਡਰਾਈਵਰ ਦਾ ਹਾਲ

Sarbjeet Singh

ਦਿੱਲੀ ਦੇ ਮੁਖਰਜੀ ਨਗਰ ‘ਚ ਐਤਵਾਰ ਸ਼ਾਮ ਨੂੰ ਦਿੱਲੀ ਪੁਲਿਸ ਨੇ ਸਿੱਖ ਆਟੋ ਡਰਾਈਵਰ ਅਤੇ ਉਸਦੇ ਪੁੱਤਰ ਨੂੰ ਬੜੀ ਹੀ ਬੇਰਹਿਮੀ ਨਾਲ ਕੁੱਟਿਆ। ਦਿੱਲੀ ਪੁਲਿਸ ਦਾ ਸ਼ਿਕਾਰ ਹੋਏ ਸਿੱਖ ਡਰਾਈਵਰ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਤੇ ਗੱਲਬਾਤ ਕੀਤੀ ਅਤੇ ਉਸ ਦਾ ਹਾਲ ਪੁੱਛਿਆ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਜ਼ਰੂਰ ਮੱਦਦ ਪਹੁੰਚਾਏਗੀ। ਹਾਲਾਂਕਿ ਕੈਪਟਨ ਦੇ ਦੋ ਸੰਸਦ ਮੈਂਬਰਾਂ ਨੇ ਸਰਬਜੀਤ ਸਿੰਘ ਨਾਲ ਮਿਲ ਕੇ ਸਾਰੀ ਗੱਲਬਾਤ ਕੀਤੀ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਮਨਜਿੰਦਰ ਸਿਰਸਾ ਨਾਲ ਵੀ ਇਸ ਮਾਮਲੇ ਤੇ ਵਿਚਾਰ ਕੀਤੀ। ਪ੍ਰਧਾਨ ਤੇ ਵਿਧਾਇਕ ਮਨਜਿੰਦਰ ਸਿਰਸਾ ਸਰਬਜੀਤ ਸਿੰਘ ਨਾਲ ਹੋਈ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਉਠਾ ਰਹੇ ਹਨ। ਜਾਣਕਾਰੀ ਮਿਲੀ ਹੈ ਕੇ ਸਰਬਜੀਤ ਸਿੰਘ ਨੇ ਉਨ੍ਹਾਂ ਨੂੰ ਕੁੱਟਣ ਵਾਲੇ ਦਿੱਲੀ ਪੁਲਿਸ ਕਰਮਚਾਰੀਆਂ ਦੀ ਪਛਾਣ ਕਰ ਲਈ ਹੈ। ਹੁਣ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬਜੀਤ ਸਿੰਘ ਦਾ ਕੇਸ ਲੜੇਗੀ।

ਸਰਬਜੀਤ ਸਿੰਘ ਤੇ ਉਨ੍ਹਾਂ ਦੇ ਪੁੱਤਰ ਦੀ ਦਿੱਲੀ ਪੁਲਿਸ ਨੇ ਬੇਰਹਿਮੀ ਨਾਲ ਸੜਕ ਵਿਚਾਲੇ ਸ਼ਰ੍ਹੇਆਮ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਸਿੱਖ ਭਾਈਚਾਰੇ ਅਤੇ ਹੋਰਨਾਂ ਲੋਕਾਂ ਦੇ ਭੜਕਣ ਤੇ ਇਸ ਮਾਮਲੇ ਨੇ ਸਿਆਸੀ ਰੂਪ ਲੈ ਲਿਆ। ਇਸੇ ਸਬੰਧੀ ਦਿੱਲੀ ਵਿੱਚ ਕੱਲ੍ਹ ਰਾਤ ਮਨਜਿੰਦਰ ਸਿੰਘ ਸਿਰਸਾ ‘ਤੇ ਹਮਲਾ ਹੋਇਆ। ਇਹ ਹਮਲਾ ਉਦੋਂ ਹੋਇਆ ਜਦੋਂ ਮੁਖਰਜੀ ਥਾਣੇ ਬਾਹਰ ਧਰਨੇ ਤੇ ਬੈਠੇ ਲੋਕਾਂ ਨੇ ਸਿਰਸਾ ਪਾਸੋਂ ਸਰਬਜੀਤ ਖਿਲਾਫ ਕੀਤੀ FIR ਦੀ ਮੰਗ ਕੀਤੀ। ਜਦੋਂ ਉਹਨਾਂ ਨੂੰ FIR ਦੀ ਕਾਪੀ ਨਾ ਮਿਲੀ ਤਾਂ ਓਹਨਾ ਨੇ ਮਨਜਿੰਦਰ ਸਿੰਘ ਸਿਰਸਾ ਉੱਤੇ ਹਮਲਾ ਕਰਨ ਦੀ ਕੋਸਿਸ ਕੀਤੀ।