ਅਸਤੀਫਿਆਂ ਨੂੰ ਲੈ ਕੇ ਕਾਂਗਰਸੀ ਮੁੱਖ ਮੰਤਰੀਆਂ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

Rahul Gandhi

ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਤਕਰਾਰ ਨੂੰ ਲੈ ਕੇ ਕਾਂਗਰਸ ਪਾਰਟੀ ਬਹੁਤ ਪਰੇਸ਼ਾਨ ਸੀ। ਪਰ ਇਹਨਾਂ ਦੀ ਤਕਰਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਅਸਤੀਫਾ ਦੇਣ ਦਾ ਫੈਸਲਾ ਕੀਤਾ ਸੀ। ਪਰ ਰਾਹੁਲ ਗਾਂਧੀ ਦੇ ਅਸਤੀਫੇ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਅਸਤੀਫਿਆਂ ਦਾ ਦੌਰ ਸ਼ੁਰੂ ਗਿਆ ਹੈ। ਰਾਹੁਲ ਗਾਂਧੀ ਦੇ ਅਸਤੀਫ਼ੇ ਨੂੰ ਲੈ ਕੇ ਕਾਂਗਰਸੀ ਮੁੱਖ ਮੰਤਰੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ।

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨਰਾਇਣ ਸਾਮੀ, ਇਹਨਾਂ ਸਾਰੇ ਨੇਤਾਵਾਂ ਨੇ ਰਾਹੁਲ ਗਾਂਧੀ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ, ਜਿਸ ਨੂੰ ਰਾਹੁਲ ਗਾਂਧੀ ਮੰਨ ਵੀ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਰਾਹੁਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਦਕਿ ਰਾਹੁਲ ਸਾਫ਼ ਕਹਿ ਚੁੱਕੇ ਹਨ ਕਿ ਉਹ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਦੇ ਫੈਸਲੇ ‘ਤੇ ਕਾਇਮ ਰਹਿਣਗੇ।

ਦੂਜੇ ਪਾਸੇ ਪੰਜਾਬ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਭਰੋਸਾ ਜ਼ਾਹਿਰ ਕਰਦੇ ਹੋਏ ਸਾਰੇ ਸੀਨੀਅਰ ਨੇਤਾਵਾਂ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਤਾਂ ਜੋ ਕਾਂਗਰਸ ਅਪਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਖੁੱਲ੍ਹ ਕੇ ਪਾਰਟੀ ‘ਚ ਬਦਲਾਅ ਕਰ ਸਕਣ।