ਲੋਕਾਂ ਨੇ ਦਿੱਤੀ ਫ਼ਤਹਿਵੀਰ ਸਿੰਘ ਨੂੰ ਅੰਤਿਮ ਵਿਦਾਈ, ਦੇਖੋ ਤਸਵੀਰਾਂ

Fatehveer Singh

ਪਿਛਲੇ 6 ਦਿਨਾਂ ਤੋਂ ਮੌਤ ਨਾਲ ਜੱਦੋ ਜਹਿਦ ਕਰ ਰਿਹਾ ਮਾਸੂਮ ਫ਼ਤਹਿਵੀਰ ਸਿੰਘ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਿਆ। 150 ਫੁੱਟ ਡੂੰਘੇ ਬੋਰਵੈੱਲ ਵਿੱਚੋਂ ਬਾਹਰ ਕੱਢੇ ਫ਼ਤਹਿਵੀਰ ਸਿੰਘ ਦੀ ਮੌਤ ਹੋ ਗਈ ਹੈ।

Fatehveer Singh

ਫ਼ਤਹਿਵੀਰ ਸਿੰਘ ਨੂੰ ਅੱਜ 6 ਦਿਨਾਂ ਬਾਅਦ 5:10 ਮਿੰਟ ਤੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤਕਰੀਬਨ 8 ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਪਰ ਇੱਥੇ ਡਾਕਟਰਾਂ ਨੇ ਫ਼ਤਹਿ ਨੂੰ ਮ੍ਰਿਤਕ ਐਲਾਨਿਆ।

Fatehveer Singh

ਜ਼ਿਲਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ।

Fatehveer Singh

ਪੰਜਾਬ ਸਰਕਾਰ ਦੀ ਸੁਸਤ ਕਾਰਗੁਜ਼ਾਰੀ ਕਰਕੇ ਅੱਜ ਫ਼ਤਹਿਵੀਰ ਸਿੰਘ ਆਪਣੀ ਜ਼ਿੰਦਗੀ ਤੇ ਮੌਤ ਨਾਲ ਜੱਦੋ ਜਹਿਦ ਕਰਦਾ ਅੰਤ ਇਹ ਲੜਾਈ ਹਾਰ ਗਿਆ। ਹੁਣ ਲੋਕਾਂ ਦਾ ਸਰਕਾਰ ਖਿਲਾਫ ਢਿੱਲੀ ਕਾਰਵਾਈ ਵਿਰੁੱਧ ਗੁੱਸਾ ਫੁੱਟ ਰਿਹਾ ਹੈ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਹੋ ਰਹੀ ਹੈ।