ਬੇਅਦਬੀ ਮਾਮਲੇ ਵਿੱਚ ਗਿਰਫ਼ਤਾਰ 5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

Mahinderpal Bittu

ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ 6 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਵਿੱਚੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 5 ਦੋਸ਼ੀਆਂ ਦੀ ਜ਼ਮਾਨਤ ਹੋਣ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਜਿਨ੍ਹਾਂ ਵਿੱਚ ਕੁਲਦੀਪ ਸਿੰਘ, ਜਤਿੰਦਰ ਵੀਰ ਅਰੋੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜਵੀਰ ਸਿੰਘ ਸ਼ਾਮਿਲ ਹਨ।

ਇਹਨਾਂ ਸਾਰੇ ਦੋਸ਼ੀਆਂ ਵਿੱਚੋਂ ਛੇਵੇਂ ਦੋਸ਼ੀ ਨੂੰ ਜ਼ਮਾਨਤ ਨਹੀਂ ਮਿਲੀ। ਉਹ ਹਾਲੇ ਵੀ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਹੈ। ਜਾਣਕਾਰੀ ਅਨੁਸਾਰ ਬੇਅਦਬੀ ਮਾਮਲੇ ਦੇ ਇਹਨਾਂ ਸਾਰੇ ਦੋਸ਼ੀਆਂ ਨੂੰ ਨਾਭਾ ਦੀ ਨਵੀ ਬਾਣੀ ਜੇਲ੍ਹ ਵਿੱਚ ਕੈਦ ਕਰਕੇ ਰੱਖਿਆ ਗਿਆ ਸੀ। ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਲ ਬਿੱਟੂ ਦਾ ਨਾਭਾ ਦੀ ਜੇਲ੍ਹ ਵਿੱਚ ਦੋ ਵਿਅਕਤੀਆਂ ਵਲੋਂ ਕਤਲ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬੀ ਮਾਡਲਿੰਗ ਸੋਨੀਆ ਮਾਨ ਦੀ ਬਾਲੀਵੁੱਡ ਵਿੱਚ ਐਂਟਰੀ

ਮਹਿੰਦਰਪਾਲ ਬਿੱਟੂ ਦਾ ਕਤਲ ਹੋਣ ਤੋਂ ਬਾਅਦ ਨਾਭਾ ਜੇਲ੍ਹ ਦੀ ਪੁਲਿਸ ਵਲੋਂ ਬਾਕੀ ਬਚੇ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਹਨਾਂ ਡੇਰਾ ਪ੍ਰੇਮੀਆਂ ਦੀ ਸੁਣਵਾਈ ਤੋਂ ਬਾਅਦ 5 ਡੇਰਾ ਪ੍ਰੇਮੀਆਂ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦੇ ਕੇ ਰਿਹਾਅ ਕੀਤਾ ਜਾ ਚੁੱਕਾ ਹੈ।