ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਫੇਰਿਆ ਮੀਡੀਏ ਤੋਂ ਮੂੰਹ

Navjot Singh Sidhu

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕੈਬਿਨੇਟ ਤੋਂ ਅਸਤੀਫ਼ਾ ਲੈ ਲਿਆ ਹੈ। ਨਵਜੋਤ ਸਿੱਧੂ ਵੱਲੋਂ ਪੰਜਾਬ ਕੈਬਿਨੇਟ ਨੂੰ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਉਹਨਾਂ ਨੇ ਮੀਡੀਏ ਤੋਂ ਵੀ ਮੂੰਹ ਫੇਰ ਲਿਆ ਹੈ। ਮੀਡੀਏ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਜਨਤਾ ਤੋਂ ਵੀ ਕਿਨਾਰਾ ਕਰ ਲਿਆ ਹੈ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਨੇ ਲੰਮੇ ਸਮੇਂ ਤੋਂ ਮੀਡੀਆ ਅਤੇ ਜਨਤਾ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਆਈ।

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕੈਬਿਨੇਟ ਤੋਂ ਲਏ ਗਏ ਅਸਤੀਫੇ ਦੀ ਜਾਣਕਾਰੀ ਵੀ ਆਪਣੇ ਟਵਿੱਟਰ ਅਕਾਊਂਟ ਤੇ ਸੇਅਰ ਕੀਤੀ ਹੈ। ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਖੜੇ ਹਿਮਾਇਤੀਆਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਬੋਲਣ ਤੋਂ ਜ਼ਰੂਰ ਰੋਕਿਆ ਹੋਵੇਗਾ ਕਿਉਂਕਿ ਸਿੱਧੂ ਦੇ ਜਿਆਦਾ ਬੋਲਣ ਨਾਲ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਰ ਤਕਰਾਰ ਵੱਧ ਸਕਦੀ ਹੈ।

ਇਹ ਵੀ ਪੜ੍ਹੋ: ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਦਾ ਹੈ ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ ‘ਸੋਹਣੇ ਲੱਗਦੇ’

ਜੇਕਰ ਕਾਂਗਰਸ ਪਾਰਟੀ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਦੀ ਹੈ ਤਾਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਖ਼ਿਲਾਫ਼ ਹੋਰ ਜਿਆਦਾ ਬੋਲਣ ਦੀ ਛੁੱਟੀ ਮਿਲ ਜਾਵੇਗੀ। ਕਿਉਂਕਿ ਪੰਜਾਬ ਵਿੱਚ ਦਿਨੋਂ ਦਿਨ ਵੱਧ ਰਿਹਾ ਨਸ਼ਿਆਂ ਦਾ ਹੜ੍ਹ ਨੂੰ ਲੈ ਕੇ ਵਿਰੋਧੀ ਧਿਰ ਪਹਿਲਾ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੂੰ ਨਿਸ਼ਾਨਾ ਬਣਾ ਰਹੇ ਹਨ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਹੋ ਰਹੀ ਤਕਰਾਰ ਘਟੇਗੀ ਜਾਂ ਹੋਰ ਵੀ ਜਿਆਦਾ ਵਧੇਗੀ।