ਪੰਜਾਬ ਵਿੱਚ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

Farmer Suicide

ਪੰਜਾਬ ਵਿੱਚ ਕਿਸਾਨਾਂ ਦੇ ਖੁਦਕੁਸ਼ੀਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਹਰ ਰੋਜ਼ ਕਿਸੇ ਨਾ ਕਿਸੇ ਪਾਸੋਂ ਕਿਸਾਨ ਦੀ ਖੁਦਕੁਸ਼ੀ ਦੀ ਖ਼ਬਰ ਮਿਲ ਜਾਂਦੀ ਹੈ। ਪੰਜਾਬ ਦੀ ਕਿਸਾਨੀ ਨੇ ਇਹ ਬਹੁਤ ਹੀ ਗ਼ਲਤ ਰਸਤਾ ਚੁਣਿਆ ਹੈ। ਖ਼ਬਰ ਬਰਨਾਲਾ ਦੇ ਪਿੰਡ ਢਿਲਵਾਂ ਦੀ ਹੈ। ਜਿੱਥੇ ਪਲਵਿੰਦਰ ਸਿੰਘ ਨਾਂ ਦੇ ਕਿਸਾਨ ਨੇ ਜਹਿਰੀਲੀ ਦਿਵਾਈ ਪੀ ਕੇ ਆਤਮ – ਹੱਤਿਆ ਕਰ ਲਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਜ਼ਮੀਨ ਘੱਟ ਹੋਣ ਕਰਕੇ ਬਹੁਤ ਜਿਆਦਾ ਪਰੇਸ਼ਾਨ ਰਹਿੰਦਾ ਸੀ। ਉਹ ਆਪਣੇ ਘਰ ਦਾ ਗੁਜ਼ਾਰਾ ਮਜਦੂਰੀ ਕਰਕੇ ਚਲਾਉਂਦਾ ਸੀ। ਪੁਲਿਸ ਦੇ ਬਿਆਨਾਂ ਅਨੁਸਾਰ ਪਲਵਿੰਦਰ ਸਿੰਘ ਨੇ ਘਰ ਦੀ ਦੁੱਖ ਭਰੀ ਹਾਲਤ ਨੂੰ ਦੇਖ ਕੇ ਖੇਤ ਜਾ ਕੇ ਜ਼ਹਿਰੀਲੀ ਦਿਵਾਈ ਪੀ ਕੇ ਖੁਦਕੁਸ਼ੀ ਕਰ ਲਈ।

ਪੁਲਿਸ ਨੇ ਪਲਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟ ਮਾਰਟਮ ਕਾਰਨ ਉਪਰੰਤ ਹੀ ਪਲਵਿੰਦਰ ਸਿੰਘ ਦੇ ਵਾਰਸਾਂ ਨੂੰ ਸੌੰਪ ਦਿੱਤੀ। ਪਲਵਿੰਦਰ ਸਿੰਘ ਆਪਣੇ ਪਿੱਛੇ 2 ਲੜਕੇ ਅਤੇ ਆਪਣੀ ਪਤਨੀ ਨੂੰ ਛੱਡ ਗਿਆ ਹੈ।