ਪੰਜਾਬ ਸਰਕਾਰ ਨੇ ਪੰਜਾਬ ਨੂੰ ਕੀਤਾ ਪ੍ਰਾਈਵੇਟ ਕੰਪਨੀਆਂ ਹਵਾਲੇ: ਆਪ

Captain Amrinder Singh

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਤੇ ਬਹਿਸ ਜ਼ਰੂਰ ਹੁੰਦੀ ਹੈ। ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਕੰਪਨੀਆਂ ਨੂੰ 2800 ਕਰੋੜ ਰੁਪਏ ਸਾਲਾਨਾ ਦੇ ਕੇ ਉਹਨਾਂ ਤੋਂ ਬਿਜਲੀ ਖਰੀਦ ਰਹੀ ਹੈ ਅਤੇ 10 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਪੰਜਾਬ ਦੇ ਲੋਕਾਂ ਨੂੰ ਵੇਚ ਰਹੀ ਹੈ।

ਇਹਨਾਂ ਗੱਲਾਂ ਦਾ ਜ਼ਿਕਰ ਆਮ ਆਦਮੀ ਪਾਰਟੀ ਦੇ ਬਿਜਲੀ ਅੰਦੋਲਨ ਨਾਲ ਜੁੜੇ ਨੇਤਾ ਬੁੱਧ ਰਾਮ, ਸਟੇਟ ਕੋਆਰਡੀਨੇਟਰ ਵਿਧਾਇਕ ਮੀਤ ਹੇਅਰ, ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਅਤੇ ਸੁਖਵਿੰਦਰ ਸੁੱਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੌਰਾਨ ਕੀਤਾ। ਇਹਨਾਂ ਨੇਤਾਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਦੋਵੇ ਹੱਥਾਂ ਨਾਲ ਲੁੱਟ ਰਹੀ ਹੈ।

ਇਹ ਵੀ ਪੜ੍ਹੋ: ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਪ੍ਰਾਜੈਕਟ ਨੂੰ ਲੈ ਕੇ 1200 ਕਰੋੜ ਨਿਵੇਸ਼ ਦਾ ਕੀਤਾ ਦਾਅਵਾ

ਇਹਨਾਂ ਨੇਤਾਵਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਵੀ ਅਜੇ ਪੂਰੇ ਨਹੀਂ ਹੋਏ। ਇਸਦੇ ਉਲਟ ਪੰਜਾਬ ਵਿੱਚ ਮਹਿੰਗੇ ਭਾਅ ਦੀ ਬਿਜਲੀ ਵੇਚ ਕੇ ਪ੍ਰਾਈਵੇਟ ਕੰਪਨੀਆਂ ਦੇ ਖ਼ਜਾਨੇ ਭਰੇ ਜਾ ਰਹੇ ਹਨ। ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਆਪ ਦੁਆਰਾ ਬਿਜਲੀ ਦੀ ਮਹਿੰਗੀ ਦਰ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਮੋਰਚਾ ਲਾਉਣ ਜਾ ਰਹੀ ਹੈ। ਜਿਸ ਨਾਲ ਪੰਜਾਬ ਸਰਕਾਰ ਤੇ ਬਿਜਲੀ ਦੇ ਰੇਟ ਘੱਟ ਕਰਨ ਲਈ ਦਬਾਅ ਪਾਇਆ ਜਾਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਦੇ ਰਾਜ ਨਾਲੋਂ ਅਕਾਲੀਆਂ ਦੇ ਰਾਜ ਵਿੱਚ ਬਿਜਲੀ ਸਸਤੀ ਸੀ।