ਆਉਣ ਵਾਲੇ 30 ਸਾਲਾਂ ਵਿੱਚ ਪੰਜਾਬ ਬਣ ਜਾਵੇਗਾ ਰੇਗਿਸਤਾਨ

Punjab Desert

ਪੰਜਾਬ ਵਿੱਚ ਕੁਦਰਤੀ ਸੋਮਿਆਂ ਦੀ ਦੁਰਵਰਤੋਂ ਦਿਨੋਂ ਦਿਨ ਵੱਧ ਰਹੀ ਹੈ। ਜੇ ਆਪਾਂ ਕਹੀਏ ਕਿ ਆਉਣ ਵਾਲੇ 30 ਸਾਲਾਂ ਵਿੱਚ ਪੰਜਾਬ ਰੇਗਿਸਤਾਨ ਬਣ ਜਾਵੇਗਾ। ਜੀ ਹਾਂ, ਇਹ ਸੱਚ ਹੈ। ਸੰਸਦ ਵਿਚ ਪੇਸ਼ ਕੀਤੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਪਾਣੀ ਦੀ ਦੁਰਵਰਤੋਂ ਵਿੱਚ ਪਹਿਲੇ ਸਥਾਨ ਤੇ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਪਾਣੀ ਦੀ ਭਾਰੀ ਕਿੱਲਤ ਆ ਸਕਦੀ ਹੈ।

ਸੰਸਦ ਵਿਚ ਪੇਸ਼ ਕੀਤੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਵਿੱਚ ਸਭ ਤੋਂ ਜਿਆਦਾ (76%) ਪਾਣੀ ਦੀ ਦੁਰਵਰਤੋਂ ਹੁੰਦੀ ਹੈ, ਜਦ ਕਿ ਰਾਜਸਥਾਨ ਵਿੱਚ (66%), ਦਿੱਲੀ ਵਿੱਚ (56%) ਅਤੇ ਹਰਿਆਣਾ ਵਿਚ (54%) ਪਾਣੀ ਦੀ ਦੁਰਵਰਤੋਂ ਹੋ ਰਹੀ ਹੈ। ਪਰ ਚਿੰਤਾ ਵਾਲੀ ਗੱਲ ਇਹ ਹੈ ਕਿ ਆਉਣ ਵਾਲੇ 30 ਸਾਲਾਂ ਵਿੱਚ ਪੰਜਾਬ ਰੇਗਿਸਤਾਨ ਦਾ ਸੂਬਾ ਬਣ ਜਾਵੇਗਾ।

ਹਾਲਾਂਕਿ ਦੇਸ਼ ਵਿੱਚ ਕੁੱਝ ਸੂਬੇ ਅਜਿਹੇ ਵੀ ਹਨ ਜਿੱਥੇ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਬਿਲਕੁਲ ਵੀ ਨਹੀਂ ਕੀਤੀ ਜਾਂਦੀ। ਇਹਨਾਂ ਵਿੱਚ ਪੱਛਮੀ ਬੰਗਾਲ, ਮੇਘਾਲਿਆ, ਮਨੀਪੁਰ, ਉੱਤਰਾਖੰਡ, ਉੜੀਸਾ, ਨਾਗਾਲੈਂਡ ਆਦਿ ਵਰਗੇ ਸੂਬੇ ਸ਼ਾਮਿਲ ਹਨ। ਇਹਨਾਂ ਤੋਂ ਇਲਾਵਾ ਦਾਦਰਾ, ਜੰਮੂ ਕਸ਼ਮੀਰ ਅਤੇ ਚੰਡੀਗੜ੍ਹ ਵਿੱਚ ਭੂਮੀਗਤ ਪਾਣੀ ਸੇਫ ਜੋਨ ਵਿੱਚ ਹਨ। ਸੰਸਦ ਵਿਚ ਪੇਸ਼ ਕੀਤੀ ਰਿਪੋਰਟ ਅਨੁਸਾਰ ਦੇਸ਼ ਦੇ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਓਵਰ ਐਕ੍ਸਪਲੋਇਟਿਡ ਸ਼੍ਰੇਣੀ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ। ਜਿਸ ਦਾ ਮਤਲਬ ਇਹ ਹੈ ਕਿ ਇਹਨਾਂ ਸਥਾਨਾਂ ਤੋਂ ਬਹੁਤ ਜਿਆਦਾ ਮਾਤਰਾ ਵਿੱਚ ਭੂਮੀਗਤ ਪਾਣੀ ਬਾਹਰ ਕੱਢ ਲਿਆ ਗਿਆ ਹੈ। ਰਿਪੋਰਟ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਇਹਨਾਂ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂਵਿੱਚ ਪਾਣੀ ਦੀ ਭਾਰੀ ਕਿੱਲਤ ਆ ਸਕਦੀ ਹੈ।