ਪੰਜਾਬ – ਹਰਿਆਣਾ ਵਿੱਚ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ

Rain In Punjab And Hariana

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ-ਨਾਲ ਹੋਰਨਾਂ ਹਿੱਸਿਆਂ ਵਿੱਚ ਬਾਰਿਸ਼ ਹੋਣ ਕਰਕੇ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਜਿਸ ਕਾਰਨ ਮੌਸਮ ਅੱਗੇ ਨਾਲੋਂ ਠੰਡਾ ਹੋਣ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਮਿਲੀ ਹੈ। ਪਰ ਰਾਹਤ ਮਿਲਣ ਦੇ ਨਾਲ – ਨਾਲ ਕਈ ਇਲਾਕਿਆਂ ਵਿੱਚ ਪਾਣੀ ਖੜਨ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਬਾਰਿਸ਼ ਹੋਣ ਕਰਕੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਸਭ ਤੋਂ ਜਿਆਦਾ ਗਿਰਾਵਟ ਆਈ ਹੈ। ਚੰਡੀਗੜ੍ਹ ਵਿੱਚ ਬਾਰਿਸ਼ ਹੋਣ ਤੋਂ ਬਾਅਦ 32 ਡਿਗਰੀ ਸੈਲਸੀਅਸ ਤਕ ਦਰਜ ਕੀਤਾ ਗਿਆ। ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਰੂਪਨਗਰ, ਪਟਿਆਲਾ, ਲੁਧਿਆਣਾ, ਅੰਬਾਲਾ ਅਤੇ ਪੰਚਕੂਲਾ ਰਾਜਾਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 200 ਤੋਂ ਵੱਧ IELTS ਸੈਂਟਰਾਂ ‘ਤੇ ਪੁਲਿਸ ਦੀ ਛਾਪੇਮਾਰੀ, ਹੋਏ ਕਈ ਵੱਡੇ ਖੁਲਾਸੇ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਮੁੜ ਸਰਗਰਮ ਹੋਈ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਸ਼ਨੀਵਾਰ ਤੱਕ ਹੋਰ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ।