Big News

ਫ਼ਤਹਿਵੀਰ ਦੀ ਮੌਤ ਨੂੰ ਲੈ ਕੇ ਪੰਜਾਬੀ ਗਾਇਕਾਂ ਚ ਸੋਗ ਦੀ ਲਹਿਰ

ਪਿਛਲੇ 6 ਦਿਨਾਂ ਤੋਂ ਬਾਅਦ ਬੋਰਵੈੱਲ ਵਿੱਚੋਂ ਬਾਹਰ ਕੱਢੇ ਫ਼ਤਹਿਵੀਰ ਸਿੰਘ ਦੀ ਮੌਤ ਹੋ ਗਈ ਹੈ। 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਾ ਫ਼ਤਹਿਵੀਰ ਮੌਤ ਨਾਲ ਜੱਦੋ ਜਹਿਦ ਕਰ ਰਿਹਾ ਅੱਜ ਜ਼ਿੰਦਗੀ ਦੀ ਲੜਾਈ ਹਾਰ ਗਿਆ। ਉਸ ਨੂੰ ਸਵੇਰੇ ਸਵੇਰੇ 5:10 ਮਿੰਟ ਤੇ ਬੋਰ ਵਿੱਚੋਂ ਬਾਹਰ ਕੱਢਿਆ ਗਿਆ ਤੇ ਅੱਠ ਕੁ ਵਜੇ ਦੇ ਕਰੀਬ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਜਿੱਥੇ ਪੀਜੀਆਈ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜ਼ਿਲਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ ਅੱਜ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਨੇ ਫ਼ਤਹਿਵੀਰ ਸਿੰਘ ਲਈ ਖੁੱਲ੍ਹੀ ਕਵਿਤਾ ਲਿਖੀ ਹੈ। ਜਿਸ ਨੂੰ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਪੇਜ ਤੇ ਸ਼ੇਅਰ ਕੀਤਾ ਹੈ।

ਗਾਇਕ ਕੁਲਵਿੰਦਰ ਬਿੱਲਾ ਤੋਂ ਇਲਾਵਾ ਗਿੱਪੀ ਗਰੇਵਾਲ, ਦਿਲਜੀਤ ਦੁਸਾਂਝ,ਦਿਲਪ੍ਰੀਤ ਢਿੱਲੌਂ,ਗੁਰਪ੍ਰੀਤ ਘੁੱਗੀ ਅਤੇ ਰੁਪਿੰਦਰ ਹਾਂਡਾ ਨੇ ਸਿਸਟਮ ਦੀ ਢਿੱਲੀ ਕਾਰਗੁਜ਼ਾਰੀ ਨੂੰ ਦੇਖ ਕੇ ਕਈ ਸਵਾਲ ਖੜ੍ਹੇ ਕੀਤੇ ਹਨ। ਰੁਪਿੰਦਰ ਹਾਂਡਾ ਨੇ ਪੰਜਾਬ ਸਰਕਾਰ ਨੂੰ ਲਾਹਣਤਾਂ ਪਾਉਂਦੇ ਹੋਏ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ, “ਗੰਦੇ ਸਿਸਟਮ ਦੀ ਬਲੀ ਚੜ੍ਹ ਗਈ ਇੱਕ ਨਿੱਕੀ ਜਿਹੀ ਜਾਨ। ਦਿਲ ਬਹੁਤ ਦੁੱਖੀ ਹੈ ਅੱਜ।”

ਇਸ ਦੇ ਨਾਲ ਹੀ ਗਿੱਪੀ ਗਰੇਵਾਲ ਨੇ ਲਿਖਿਆ, “ਮਾਸੂਮ ਫ਼ਤਹਿਵੀਰ ਸਿੰਘ ਦੀ ਮੌਤ ਦਾ ਕੌਣ ਜ਼ਿੰਮੇਦਾਰ ਹੈ?” ਇਨ੍ਹਾਂ ਤੋਂ ਇਲਾਵਾ ਹੋਰ ਵਧੇਰੇ ਕਲਾਕਾਰਾਂ ਨੇ ਆਪਣਾ ਗੁੱਸਾ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਸੋਸ਼ਲ ਮੀਡੀਆ ‘ਤੇ ਕੀਤਾ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago