Big News

Weather News: ਮੌਸਮ ਵਿਭਾਗ ਵੱਲੋਂ ਹਾਈ ਅਲਰਟ, ਤੂਫ਼ਾਨ,ਹਨ੍ਹੇਰੀ ਅਤੇ ਭਾਰੀ ਮੀਂਹ ਦੀ ਸੰਭਾਵਨਾ

Weather News: ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ‘ਚ ਆਉਣ ਵਾਲੇ ਤਿੰਨ ਦਿਨ ਧੂੜ ਭਰੀ ਹਨ੍ਹੇਰੀ, ਤੂਫ਼ਾਨ ਤੇ ਤੇਜ਼ ਹਵਾਵਾਂ ਦੇ ਆਸਾਰ ਹਨ। ਭਾਰਤੀ ਮੈਟਰੋਲੋਜੀਕਲ ਡਿਪਾਰਟਮੈਂਟ ਮੁਤਾਬ ਤਿੰਨ ਮਈ ਤੋਂ ਵੈਸਟਰਨ ਡਿਸਡਰਬੈਂਸ ਕਾਰਨ ਮੌਸਮ ਵੱਡੀ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਨੇ ਤਿੰਨ ਤੋਂ ਛੇ ਮਈ ਤਕ ਉੱਤਰ-ਪੱਛਮੀ ਇਲਾਕਿਆਂ ‘ਚ ਆਰੇਂਜ਼ ਅਲਰਟ ਜਾਰੀ ਕੀਤਾ ਹੈ।

ਇਸ ਦੇ ਮੱਦੇਨਜ਼ਰ ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਦੇ ਕੁਝ ਹਿੱਸਿਆਂ ਲਈ ਤੂਫ਼ਾਨ, ਮਿੱਟੀ ਭਰੀ ਹਨ੍ਹੇਰੀ ਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਤਿੰਨ ਮਈ ਦੀ ਰਾਤ ਤੋਂ ਮੌਸਮ ‘ਚ ਵੱਡੀ ਤਬਦੀਲੀ ਆਵੇਗੀ। ਰਾਜਸਥਾਨ ‘ਚ ਚੱਕਰਵਤੀ ਤੂਫ਼ਾਨ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਪੱਛਮੀ ਗੜਬੜੀ ਕਾਰਨ ਪੂਰੇ ਉੱਤਰ ਪੱਛਮੀ ਖੇਤਰ ‘ਚ ਤਿੰਨ-ਚਾਰ ਦਿਨਾਂ ਲਈ ਮੀਂਹ, ਤੂਫ਼ਾਨ, 40 ਤੋਂ 50 ਕਿਮੀ: ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ-ਨਾਲ ਪੱਛਮੀ ਖੇਤਰ ਦੇ ਉੱਪਰਲੇ ਹਿੱਸਿਆਂ ‘ਚ ਬਰਫ਼ਬਾਰੀ ਹੋ ਸਕਦੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago