News

Bsnl News: 20,000 BSNL ਕਰਮਚਾਰੀਆਂ ਨੂੰ ਲੱਗ ਸਕਦਾ ਹੈ ਵੱਡਾ ਝੱਟਕਾ, ਕੰਪਨੀ ਕੋਲ ਪੈਸਾ ਨਾ ਹੋਣ ਤੇ ਨਹੀਂ ਮਿਲ ਰਹੀਆਂ ਤਨਖ਼ਾਹਾਂ

Bsnl News: ਸਰਕਾਰੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਆਪਣੀਆਂ ਸਾਰੀਆਂ ਯੂਨਿਟਾਂ ਨੂੰ ਖਰਚਾ ਘੱਟ ਕਰਨ ਲਈ ਕਿਹਾ ਹੈ। ਇਸ ਕਾਰਨ ਕੰਪਨੀ ਵਿੱਚ ਠੇਕੇਦਾਰਾਂ ਰਾਹੀਂ ਕੰਮ ਕਰ ਰਹੇ 20 ਹਜ਼ਾਰ ਵਰਕਰਾਂ ਤੇ ਛਟਣੀ ਦੀ ਤਲਵਾਰ ਲਟਕ ਰਹੀ ਹੈ। ਬੀਐਸਐਨਐਲ ਕਰਮਚਾਰੀ ਸੰਗਠਨ ਅਨੁਸਾਰ ਕੰਪਨੀ ਪਹਿਲਾਂ ਹੀ 30 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਬਰਖਾਸਤ ਕਰ ਚੁੱਕੀ ਹੈ। ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਇੱਕ ਸਾਲ ਤੋਂ ਵੱਧ ਸਮੇਂ ਲਈ ਬਕਾਇਆ ਹਨ।

ਇਹ ਵੀ ਪੜ੍ਹੋ: PUBG Banned in India: ਭਾਰਤ ਵਿੱਚ PUBG ਬੈਨ ਹੋਣ ‘ਤੇ ਪੰਜਾਬੀ ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਦਾ ਰਿਐਕਸ਼ਨ ਆਇਆ ਸਾਹਮਣੇ

ਕਰਮਚਾਰੀ ਸੰਗਠਨ ਨੇ ਬੀਐਸਐਨਐਲ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਪੀ ਕੇ ਪੁਰਵਾਰ ਨੂੰ ਇੱਕ ਪੱਤਰ ਵਿੱਚ ਲਿਖਿਆ ਹੈ ਹੈ ਕੀ ਕੰਪਨੀ ਦੀ ਮਾਲੀ ਹਾਲਤ ਵਿਗੜ ਜਾ ਰਹੀ ਹੈ। ਵੀਆਰਐਸ ਸਕੀਮ ਲਾਗੂ ਹੋਣ ਤੋਂ ਬਾਅਦ ਇਸ ਸਰਕਾਰੀ ਕੰਪਨੀ ਦੀ ਹਾਲਤ ਬੱਦਤਰ ਹੋ ਗਈ ਹੈ। ਕੰਪਨੀ ਨੇ ਦੱਸਿਆ ਕੀ ਵੱਖ ਵੱਖ ਸ਼ਹਿਰ ਵਿੱਚ ਜਨ ਸ਼ਕਤੀ ਦੀ ਘਾਟ ਕਰਨ ਨੈੱਟਵਰਕ ਵਿੱਚ ਲਾਗਤਰ ਸਮੱਸਿਆ ਆ ਰਹੀਆਂ ਹਨ। ਯੂਨੀਅਨ ਨੇ ਕਿਹਾ ਹੈ ਕਿ ਵੱਡੀ ਗਿਣਤੀ ਵਿੱਚ ਕਰਮਚਾਰੀ ਵੀਆਰਐਸ ਸਕੀਮ ਅਧੀਨ ਚਲੇ ਜਾਣ ਤੋਂ ਬਾਅਦ ਵੀ ਮੌਜੂਦਾ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲ ਰਹੀ।

ਪਿਛਲੇ 14 ਮਹੀਨਿਆਂ ਵਿੱਚ 13 ਠੇਕਾ ਕਰਮਚਾਰੀਆਂ ਨੇ ਤਨਖਾਹ ਨਾ ਮਿਲਣ ਕਾਰਨ ਖੁਦਕੁਸ਼ੀ ਕੀਤੀ ਹੈ। 1 ਸਤੰਬਰ ਨੂੰ ਬੀਐਸਐਨਐਲ ਨੇ ਸਾਰੇ ਜਨਰਲ ਮੈਨੇਜਰਾਂ ਨੂੰ ਇੱਕ ਪੱਤਰ ਲਿਖਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਠੇਕਾ ਮੁਲਾਜ਼ਮਾਂ ਦੇ ਖਰਚਿਆਂ ਨੂੰ ਘਟਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਇਕਰਾਰਨਾਮੇ ਤਹਿਤ ਕੰਮ ਕਰਨ ਵਾਲੇ ਕਾਮਿਆਂ ਨੂੰ ਘੱਟੋ ਘੱਟ ਕੰਮ ‘ਤੇ ਲਗਾਇਆ ਜਾਵੇ ਤਾਂ ਜੋ ਖਰਚੇ ਘੱਟ ਹੋਣ। ਸੀਐਮਡੀ ਨੇ ਕਿਹਾ ਹੈ ਕਿ ਸਾਰੇ ਜਨਰਲ ਮੈਨੇਜਰਾਂ ਨੂੰ ਆਪਣੇ-ਆਪਣੇ ਜ਼ੋਨਾਂ ‘ਚ ਖਰਚਿਆਂ ਨੂੰ ਘਟਾਉਣ ਲਈ ਇਕ ਰੋਡ ਮੈਪ ਤਿਆਰ ਕਰਨਾ ਚਾਹੀਦਾ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago