ਬਿਕਰਮ ਸਿੰਘ ਮਜੀਠੀਆ ਦਾ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਵਾਰ

bikram singh majithia

ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੀ ਇੱਕ ਹੋਈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪੰਜਾਬ ਦੀਆਂ 4 ਸੀਟਾਂ ਤੇ ਹੋ ਰਹੀਆਂ ਵਿਧਾਨ ਸਭਾ ਉੱਪ ਕੋਨਾ ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਮੀਟਿੰਗ ਦੇ ਵਿੱਚ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅਤੇ ਦਲਜੀਤ ਸਿੰਘ ਚੀਮਾਂ ਵੀ ਮੌਜੂਦ ਸਨ।

ਜ਼ਰੂਰ ਪੜ੍ਹੋ: ਬਠਿੰਡਾ ਜ਼ਿਲ੍ਹੇ ਵਿੱਚ ਪੀਲੀਏ ਦਾ ਕਹਿਰ,100 ਤੋਂ ਵੱਧ ਲੋਕਾਂ ਨੂੰ ਲਿਆ ਆਪਣੀ ਲਪੇਟ ਵਿੱਚ

ਇਸ ਮੀਟਿੰਗ ਦੇ ਵਿੱਚ ਪਾਰਟੀ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ ਤੇ ਦੁਆਰਾ ਪਲਟਵਾਰ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਮੁੱਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੁਆਰਾ ਕੀਤੇ ਗਏ ਵਾਅਦਿਆਂ ਵਿੱਚੋਂ ਹਾਲੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ 750 ਕਰੋੜ ਰੁਪਏ ਦੀ ਅਦਾਇਗੀ ਹਾਲੇ ਬਾਕੀ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਰਕੇ ਪੰਜਾਬ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਜੋ ਕਿ ਪੰਜਾਬ ਦੀ ਚੜ੍ਹਦੀ ਜਵਾਨੀ ਨੂੰ ਬਰਬਾਦ ਕਰ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਨੇ ਘਰ-ਘਰ ਦੇ ਵਿੱਚ ਇੱਕ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਉਹ ਵੀ ਕੈਪਟਨ ਸਰਕਾਰ ਨੇ ਪੂਰਾ ਨਹੀਂ ਕੀਤਾ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਦੇ ਮੁਲਾਜ਼ਮ ਪੀ.ਐੱਫ. ਅਤੇ ਡੀ.ਏ. ਨੂੰ ਤਰਸ ਰਹੇ ਹਨ।