ਬੁੱਢੇ ਨਾਲੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠਿਆ

buddha nala

ਬੁੱਢੇ ਨਾਲੇ ਦਾ ਮੁੱਦਾ ਪਿਛਲੇ ਲੰਮੇ ਸਮੇਂ ਤੋਂ ਹੀ ਲੋਕਾਂ ਦੀ ਸਮੱਸਿਆ ਬਣਿਆ ਹੋਇਆ ਹੈ। ਜਿਸ ਦਾ ਹੱਲ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਬੁੱਢੇ ਨਾਲੇ ਦਾ ਪਾਣੀ ਧਰਤੀ ਵਿਚਲੇ ਪਾਣੀ ਨੂੰ ਦੂਸ਼ਿਤ ਕਰ ਰਿਹਾ ਹੈ। ਬੁੱਢੇ ਨਾਲੇ ਦਾ ਪ੍ਰਦੂਸ਼ਿਤ ਪਾਣੀ ਦਾਖਾ ਦੇ ਵਲੀਪੁਰ ਖੁਰਦ ਪਿੰਡ ਨੇੜੇ ਸਤਲੁਜ ਦਰਿਆ ਵਿੱਚ ਮਿਲ ਜਾਂਦਾ ਹੈ। ਜਿਸ ਕਰਕੇ ਸਤਲੁਜ ਦਾ ਪਾਣੀ ਵੀ ਦਿਨੋਂ ਦਿਨ ਦੂਸ਼ਿਤ ਹੋ ਰਿਹਾ ਹੈ ,

ਸਤਲੁਜ ਦਰਿਆ ਦਾ ਪਾਣੀ ਦੂਸ਼ਿਤ ਹੋਣ ਕਰਕੇ ਇਸ ਪਾਸੇ ਦੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੁੱਢੇ ਨਾਲੇ ਕਰਕੇ ਦਰਿਆ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ ਜਿਸ ਦੇ ਨਾਲ ਲੁਧਿਆਣਾ ਨਹੀਂ ਸਗੋਂ ਰਾਜਸਥਾਨ ਵਿੱਚ ਰਹਿੰਦੇ ਲੋਕਾਂ ਨੂੰ ਵੀ ਸਿਹਤ ਸੰਬੰਧੀ ਕਈ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 21 ਅਕਤੂਬਰ ਨੂੰ ਹੋਣ ਵਾਲੀਆਂ ਜਿਮਨੀ ਚੋਣਾਂ ਨੂੰ ਲੈ ਕੇ ਕੁੱਝ ਉਮੀਦਵਾਰਾਂ ਨੇ ਬੁੱਢੇ ਨਾਲੇ ਦੇ ਦੂਸ਼ਿਤ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਹਨਾਂ ਨੇ ਇਸ ਸਮੱਸਿਆ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿੱਤਾ ਹੈ।

ਜ਼ਰੂਰ ਪੜ੍ਹੋ: ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੇ ਰੈੱਡ ਅਲਰਟ ਜਾਰੀ

ਪਰ ਲੋਕਾਂ ਨੂੰ ਇਹਨਾਂ ਉਮੀਦਵਾਰਾਂ ਤੇ ਕੋਈ ਭਰੋਸਾ ਨਹੀਂ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹਨਾਂ ਤੋਂ ਪਹਿਲਾਂ ਵੀ ਸਾਰੇ ਉਮੀਦਵਾਰਾਂ ਨੇ ਇਸ ਸਮੱਸਿਆ ਨੂੰ ਖਤਮ ਕਰਨ ਦੇ ਵਾਅਦੇ ਕੀਤੇ ਸਨ ਜੋ ਕਿ ਸਾਰੇ ਝੂਠੇ ਨਿੱਕਲੇ। ਲੋਕਾਂ ਦਾ ਕਹਿਣਾ ਹੈ ਕਿ ਬੁੱਢੇ ਨਾਲੇ ਦੇ ਪਾਣੀ ਵਿੱਚੋਂ ਬਹੁਤ ਜਿਆਦਾ ਗੰਦੀ ਬਦਬੂ ਆਉਂਦੀ ਹੈ। ਬੁੱਢੇ ਨਾਲੇ ਦੇ ਪ੍ਰਭਾਵਿਤ ਇਲਾਕੇ ਦੇ ਵਿੱਚ ਰਹਿੰਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਬੁੱਢੇ ਨਾਲੇ ਦੇ ਪਾਣੀ ਨੂੰ ਸਤਲੁਜ ਵਿੱਚ ਮਿਲਣ ਤੋਂ ਪਹਿਲਾਂ ਸਾਫ਼ ਕੀਤਾ ਜਾਵੇ।

ਹੁਣ 21 ਅਕਤੂਬਰ ਨੂੰ ਦਾਖਾ ‘ਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਕਾਰਨ ਚੋਣ ਤੋਂ ਪਹਿਲਾਂ ਕੁਝ ਉਮੀਦਵਾਰਾਂ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਇਸ ਸਮੱਸਿਆ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿੱਤਾ ਹੈ, ਹਾਲਾਂਕਿ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਵਾਅਦੇ ਪਹਿਲਾਂ ਵੀ ਕੀਤੇ ਗਏ ਸਨ ਪਰ ਜ਼ਮੀਨੀ ਤੌਰ ‘ਤੇ ਅੱਜ ਤੱਕ ਕੁਝ ਨਹੀਂ ਕੀਤਾ ਗਿਆ। ਬੁੱਢਾ ਨਾਲਾ ਇੰਨਾ ਕੁ ਜ਼ਿਆਦਾ ਪ੍ਰਦੂਸ਼ਿਤ ਹੈ ਕਿ ਇਸ ਦੇ ਕਿਨਾਰਿਆਂ ਨੇੜੇ ਖੜ੍ਹਾ ਹੋਣਾ ਮੁਸ਼ਕਲ ਹੈ ਕਿਉਂਕਿ ਨਾਲੇ ‘ਚੋਂ ਬਹੁਤ ਗੰਦੀ ਬਦਬੂ ਆਉਂਦੀ ਹੈ।

Ludhiana Latest Breaking News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ