ਪੰਜਾਬ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਤੋਂ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਜਾਰੀ

bypoll-2019-in-punjab

ਪੰਜਾਬ ਦੀਆਂ ਚਾਰ ਸੀਟਾਂ ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਤੋਂ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਚੋਣ ਜ਼ਾਬਤੇ ਦੇ ਅਧੀਨ ਜਾਰੀ ਕਰ ਦਿੱਤੀ ਗਈਆਂ ਹਨ। ਇਹਨਾਂ ਹਦਾਇਤਾਂ ਦੇ ਅਧੀਨ ਇਹਨਾਂ ਚੋਣਾਂ ਦੇ ਲਈ ਕੀਤੇ ਜਾ ਰਹੇ ਚੋਣ ਪ੍ਰਚਾਰ 19 ਅਕਤੂਬਰ ਨੂੰ ਸ਼ਾਮ 6 ਵਜੇ ਤੱਕ ਖਤਮ ਹੋ ਜਾਣਗੇ। ਚੋਣ ਜ਼ਾਬਤੇ ਦੇ ਅਧੀਨ ਇਹ ਸਾਰੀਆਂ ਹਦਾਇਤਾਂ ਜ਼ਿਲ੍ਹੇ ਦੇ ਚੋਣ ਅਫਸਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ।

ਜ਼ਿਮਨੀ ਚੋਣਾਂ ਦੇ ਲਈ ਜਾਰੀ ਹੋਈਆਂ ਇਹਨਾਂ ਹਦਾਇਤਾਂ ਦੀ ਜਾਣਕਾਰੀ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਹਨਾਂ ਨੇ ਹੀ ਇਹਨਾਂ ਜ਼ਿਮਨੀ ਚੋਣਾਂ ਦੇ ਲਈ ਹੋ ਰਹੇ ਚੋਣ ਪ੍ਰਚਾਰ ਦੀ ਤੈਅ ਕੀਤੀ ਗਈ ਸੀਮਾ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ। ਇਸ ਐਕਟ ਦੇ ਅਨੁਸਾਰ ਵੋਟਾਂ ਪੈਣ ਦਾ ਕਾਰਜ ਸਮਾਪਤੀ ਹੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ

ਜ਼ਰੂਰ ਪੜ੍ਹੋ: ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਇਸ ਤੋਂ ਇਲਾਵਾ ਡਾ. ਰਾਜੂ ਦਾ ਕਹਿਣਾ ਹੈ ਕਿ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਦੇ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਸਾਰੀਆਂ ਹਦਾਇਤਾਂ ਦੇ ਦਿੱਤੀ ਹਨ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤਾਂ ਦੇਣ ਦੇ ਨਾਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਦਕਾ ਹੈ। ਡਾ. ਰਾਜੂ ਦਾ ਕਹਿਣਾ ਹੈ ਕਿ ਕਮਿਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਅਧੀਨ ਆਉਂਦੇ ਖੇਤਰ ‘ਚ ਸਥਿਤ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰ੍ਹਾਂ ਦੀਆਂ ਥਾਵਾਂ ਦੀ ਚੈਕਿੰਗ ਕੀਤੀ ਜਾਵੇ