ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਕੈਨੇਡਾ ਵਿੱਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

canada-nagar-kirtan

ਦੁਨੀਆਂ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਬੀਤੇ ਦਿਨੀਂ ਕੈਨੇਡਾ ਦੇ ਮਾਲਟਨ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸਾਰੀਆਂ ਸੰਗਤਾਂ ਨੇ ਹਿੱਸਾ ਲਿਆ। ਇਸ ਵਿਸ਼ਾਲ ਨਗਰ ਕੀਰਤਨ ਦੌਰਾਨ ਮਿਸੀਗਾਸਾ ਦੇ ਇਸ ਇਲਾਕੇ ‘ਚ ਸੰਗਤਾਂ ਦਾ ਉਤਸ਼ਾਹ ਦੇਖਣ ਵਾਲਾ ਸੀ।

ਜਾਣਕਾਰੀ ਅਨੁਸਾਰ ਇਹ ਵਿਸ਼ਾਲ ਨਗਰ ਕੀਰਤਨ ਦੁਪਹਿਰ ਇਕ ਕੁ ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਨੂੰ ਗੁਰੂ ਜੀ ਦੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਗਤਾਂ ਏਅਰਪੋਰਟ ਰੋਡ, ਮਾਰਨਿੰਗ ਸਟਾਰ , ਗੋਰਵੇ ਡਰਾਈਵ ਅਤੇ ਡੈਰੀ ਰੋਡ ਤੋਂ ਹੁੰਦੇ ਹੋਏ ਵਾਪਸ ਗੁਰੂ ਘਰ ਪੁੱਜੀਆਂ।

ਜ਼ਰੂਰ ਪੜ੍ਹੋ: ਦੁਬਈ ‘ਚ ਫਸੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਗਵੰਤ ਮਾਨ ਨੇ ਦਿੱਤਾ ਹੋਂਸਲਾ

ਗੁਰਦੁਆਰਾ ਸਾਹਿਬ ਵਿੱਚ ਲੰਗਰ ਦਾ ਖੁੱਲ੍ਹਾ ਪ੍ਰਬੰਧ ਕੀਤਾ ਗਿਆ ਸੀ। ਸੰਗਤਾਂ ਵੱਲੋਂ ਜੋ ਵੀ ਮਾਇਆ ਭੇਂਟ ਕੀਤੀ ਗਈ, ਉਸ ਮਾਇਆ ਨਾਲ ਪੰਜਾਬ ‘ਚ ਹੜ੍ਹਾਂ ਦੀ ਮਾਰ ਸਹਿਣ ਕਰ ਰਹੇ ਲੋਕਾਂ ਦੀ ਮਦਦ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਨਗਰ ਕੀਰਤਨ ਤੋਂ ਇਕ ਦਿਨ ਪਹਿਲਾਂ ਇੱਥੇ ਅੰਮ੍ਰਿਤ ਸੰਚਾਰ ਦਾ ਪ੍ਰਬੰਧ ਕੀਤਾ ਗਿਆ ਸੀ ਤੇ ਇਸ ਮੌਕੇ 44 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ।