ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ

captain amarinder singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਰਾਲੀ ਸਾੜਨ ਦੇ ਮਾਮਲੇ ਦੇ ਵਿੱਚ ਪੰਜਾਬ ਦੇ ਕਿਸਾਨਾਂ ਦੇ ਹੱਕ ਦੇ ਵਿੱਚ ਡਟ ਗਏ ਹਨ। ਕੈਪਟਨ ਅਮ੍ਰਿਦੰਰ ਸਿੰਘ ਨੇ ਸਿੱਧੇ ਤੌਰ ਤੇ ਹੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਲੋਕਾਂ ਦੇ ਲੋਕ ਘਾਟ ਜਮੀਨ ਹੋਣ ਕਰਕੇ ਖੇਤੀਬਾੜੀ ਦੇ ਮਹਿੰਗੇ ਸੰਦ ਨਹੀਂ ਖਰੀਦ ਸਕਦੇ।

ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਖੜਨ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ। ਇਸ ਨਾਲ ਉਹ ਪਰਾਲੀ ਦੇ ਨਿਬੇੜੇ ਲਈ ਖਰਚਾ ਕਰ ਸਕਣਗੇ। ਕੈਪਟਨ ਨੇ ਕਿਹਾ ਕਿ ਇੰਨੇ ਸਮੇਂ ਤੋਂ ਕੇਂਦਰ ਸਰਕਾਰ ਕੋਲ ਮੁਆਵਜ਼ੇ ਦੀ ਮੰਗ ਰੱਖੀ ਹੈ ਪਰ ਮੋਦੀ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ।

ਜ਼ਰੂਰ ਪੜ੍ਹੋ: ਜਿਆਦਾ ਸ਼ਰਾਬ ਪੀਣ ਦੇ ਨਾਲ ਪਿੰਡ ਮਾੜੀਮੇਘਾ ਦੇ ਇੱਕ ਵਿਅਕਤੀ ਦੀ ਮੌਤ

ਯਾਦ ਰਹੇ ਦਿੱਲੀ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਖ਼ਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ। ਹਵਾ ਦੀ ਗੁਣਵੱਤਾ ਕਈ ਥਾਵਾਂ ’ਤੇ ‘ਬੇਹੱਦ ਗੰਭੀਰ’ ਮਾਪੀ ਗਈ ਹੈ। ਦਿੱਲੀ ਦੀ ਹਵਾ ਪ੍ਰਦੂਸ਼ਣ ਜਿਆਦਾ ਹੋਣ ਦੇ ਕਾਰਨ ਜਹਿਰੀਲੀ ਹੋ ਰਹੀ ਹੈ। ਦਿੱਲੀ ਦੁਨੀਆਂ ਭਰ ਦੇ ਵਿੱਚੋਂ ਸਭ ਤੋਂ ਵੱਧ ਜਹਿਰੀਲੀ ਹਵਾ ਵਾਲਾ ਸ਼ਹਿਰ ਬਣ ਗਿਆ ਹੈ। ਹਾਲਤ ਮਾੜੀ ਹੋਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਫ਼ਤਰ ਨੇ ਦਖ਼ਲ ਦਿੰਦਿਆਂ ਦਿੱਲੀ, ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ।